May 18, 2012 admin

ਸਾਬਕਾ ਸੈਨਿਕਾ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ – ਵਿਰਸਾ ਸਿੰਘ ਵਲਟੋਹਾ

ਚੰਡੀਗੜ੍ਹ: 18ਮਈ-ਪੰਜਾਬ ਦੇ ਮੁੱਖ ਸੰਸਦੀ ਸਕੱਤਰ ਰੱਖਿਆ ਸੇਵਾਵਾਂ ਭਲਾਈ  ਪ੍ਰੋ ਵਿਰਸਾ ਸਿੰਘ ਵਲਟੋਹਾ ਨੇ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ।
ਪ੍ਰੋ. ਵਲਟੋਹਾ ਨੇ ਰੱਖਿਆ ਸੇਵਾਂਵਾਂ ਭਲਾਈ ਵਿਭਾਗ ਦੇ ਮੁੱਖ ਦਫਤਰ ਅਤੇ ਜਿਲ੍ਹਾ ਪੱਧਰ ਵਿਖੇ ਤਾਇਨਾਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਦੇ ਸਮੂਹ ਜ਼ਿਲਿਆਂ ਤੋ’ ਪ੍ਰਾਪਤ ਸ਼ਿਕਾਇਤਾ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ  ਸਾਬਕਾ ਸੈਨਿਕਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਸਬੰਧਤ ਅਧਿਨੂੰ ਇਸ ਸਬੰਧੀ ਜ਼ਿਲਾ੍ਹ ਪੱਧਰ ਤੇ ਜ਼ਿਲ੍ਹਾ ਮੁਖੀਆਂ ਦੀ ਸ਼ਮੂਲੀਅਤ ਨਾਲ ਮੀਟਿੰਗਾਂ  ਆਯੋਜਨ ਕਰਨ  ਅਤੇ ਸ਼ਿਕਾਇਤਾ ਦਾ ਨਿਪਟਾਰਾ ਮੌਕੇ ਤੇ ਕਰਨ ਦੀ ਹਦਾਇਤ ਕੀਤੀ। ਉਹਨਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਵਲੋ’ ਪ੍ਰਾਪਤ ਸ਼ਿਕਾਇਤਾਂ ਪੈ’ਡਿੰਗ ਨਾ ਰੱਖੀਆਂ ਜਾਣ।
ਇਥੇ ਇਹ ਵਰਨਣਯੋਗ ਹੈ ਕਿ  ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿਚ ਸਾਲ 2011-12 ਵਿਚ ਸਾਬਕਾ ਸੈਨਿਕਾਂ ਦੀਆਂ ਕੁੱਲ 345 ਸ਼ਿਕਾਇਤਾਂ ਅਤੇ ਸੇਵਾ ਕਰ ਰਹੇ ਸੈਨਿਕਾਂ ਦੀਆਂ ਕੁੱਲ 308 ਸ਼ਿਕਾਇਤਾਂ  ਪ੍ਰਾਪਤ ਹੋਈਆਂ ਹਨ ਜਿਹਨਾਂ ਵਿਚੋ’ ਕ੍ਰਮਵਾਰ 292 ਅਤੇ 279 ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਹਨਾਂ ਅਧਿਕਾਰੀਆਂ ਨੂੰ ਬਾਕੀ ਲੰਬਿਤ ਪਈਆਂ ਸ਼ਿਕਾਇਤਾ ਦਾ ਤੁਰੰਤ ਨਿਪਟਾਰਾ ਕਰਨ ਦੀ ਹਦਾਇਤ ਕੀਤੀ।

Translate »