May 19, 2012 admin

ਸਰੂਪ ਚੰਦ ਸਿੰਗਲਾ ਨੇ ਸੰਗਤ ਦਰਸ਼ਨ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਬਠਿੰਡਾ, 19 ਮਈ -ਕਰ ਤੇ ਆਬਕਾਰੀ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ ਨੇ ਬਠਿੰਡਾ ਨਿਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰੇਕ ਸ਼ੁੱਕਰਵਾਰ, ਸਨਿੱਚਰਵਾਰ ਤੇ ਐਤਵਾਰ ਨੂੰ ਸੰਗਤ ਦਰਸ਼ਨ ਪ੍ਰੋਗਰਾਮ ਕਰਨ ਦਾ ਐਲਾਨ ਕੀਤਾ ਹੈ। ਇਸੇ ਕੜੀ ਤਹਿਤ ਸ੍ਰੀ ਸਿੰਗਲਾ ਨੇ ਅੱਜ ਆਪਣੇ ਘਰ ਦੇ ਨਜ਼ਦੀਕ ਸਥਾਪਿਤ ਕੀਤੇ ਦਫ਼ਤਰ ਵਿਖੇ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਅਤੇ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸ੍ਰੀ ਸਿੰਗਲਾ ਕਿਹਾ ਕਿ ਉਹ ਹਫ਼ਤੇ ਦੇ ਤਿੰਨ ਦਿਨ ਬਠਿੰਡਾ ਨਿਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਪੇਸ਼ ਆ ਰਹੀ ਹੈ ਜਾਂ ਉਸ ਦੀ ਸੁਣਵਾਈ ਵਿਚ ਦੇਰੀ ਹੋ ਰਹੀ ਹੈ ਤਾਂ ਇਸ ਸਬੰਧੀ ਉਨ੍ਹਾਂ ਨੂੰ ਇਨ੍ਹਾਂ ਦਿਨਾਂ ਦੌਰਾਨ ਸਵੇਰੇ 9 ਤੋਂ 12 ਵਜੇ ਤੱਕ ਮਿਲ ਸਕਦਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਆਰੰਭੇ ਕੰਮਾਂ ‘ਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ ਅਤੇ ਉਸਾਰੀ ਅਧੀਨ ਪੁਲਾਂ ਦਾ ਕੰਮ ਵੀ ਸੰਪੂਰਨ ਹੋਣ ਕੰਢੇ ਹੈ। ਇਸ ਉਪਰੰਤ ਬਠਿੰਡਾ ਦੀ ਦਿਖ ਨੂੰ ਚਾਰ ਚੰਨ ਲੱਗਣਗੇ ਅਤੇ ਕਾਰੋਬਾਰ ਨੂੰ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਮਾਸਟਰ ਹਰਮੰਦਰ ਸਿੰਘ ਸਿੱਧੂ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਤੇ ਕੌਂਸਲਰ ਸ੍ਰੀ ਰਜਿੰਦਰ ਸਿੰਘ ਸਿੱਧੂ, ਕੌਂਸਲਰ ਬਲਜੀਤ ਸਿੰਘ ਸਰਾਂ, ਕੌਂਸਲਰ ਰਾਜੂ ਮਿੱਤਲ, ਜ਼ਿਲ੍ਹਾ ਟੈਲੀਫੋਨ ਸਲਾਹਕਾਰ ਕਮੇਟੀ ਦੇ ਮੈਂਬਰ ਡਾ ਓਮ ਪ੍ਰਕਾਸ਼ ਸ਼ਰਮਾ, ਸਰਕਲ ਪ੍ਰਧਾਨ ਸ੍ਰੀ ਚਮਕੌਰ ਸਿੰਘ ਮਾਨ, ਸ੍ਰੀ ਰਜਿੰਦਰ ਸਿੰਘ ਰਾਜੂ ਮਾਨ, ਬੀਬੀ ਸੰਤੋਸ਼ ਮਹੰਤ ਅਤੇ ਐਡਵੋਕੇਟ ਜੋਗਿੰਦਰ ਸਿੰਘ ਬੱਲੂਆਣਾ ਆਦਿ ਹਾਜ਼ਰ ਸਨ।

Translate »