ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਬੀਵਰਕਰੀਕ ਸਥਿਤ ਗੁਰਦਆਰਾ ਸਾਹਿਬ ਵਿਖੇ ਸੰਗਤ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਘਲੂਘਾਰਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ ।ਸੰਗਤ ਮੈਂਬਰਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸ਼ਹੀਦ ਸਿੰਘਾਂ ,ਸਿੰਘਣੀਆਂ ਦੀ ਆਤਮਕ ਸ਼ਾਂਤੀ ਲਈ ਅਤੇ ਖ਼ਾਲਸਾ ਪੰਥ ਦੀ ਚੜ•ਦੀ ਕਲਾ ਲਈ ਅਰਦਾਸ ਕੀਤੀ ਗਈ। ਮਿੱਠੇ ਜਲ ਦੀ ਛਬੀਲ ਲਾਈ ਗਈ।