June 11, 2012 admin

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਸੁੰਦਰ ਜਲ•ੌ ਸਜਾਏ ਗਏ ਹਜਾਰਾਂ ਸੰਗਤਾਂ ਨੇ ਸਰੋਵਰ ‘ਚ ਲਾਈ ਡੁਬਕੀ

ਅੰਮ੍ਰਿਤਸਰ: 11 ਜੂਨਮੀਰੀਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਪੁਰਬ ਸਮੂਹ ਧਾਰਮਿਕਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਅਮਰਜੀਤ ਸਿੰਘ ਗ੍ਰੰਥੀ ਵੱਲੋਂ ਕੀਤੀ ਗਈ।
ਮੀਰੀਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ 21 ਹਾੜ ਸੰਮਤ 1652 ਬਿਕਰਮੀ ਨੂੰ ਗੁਰੂ ਕੀ ਵਡਾਲੀ ਨਗਰ ਸ੍ਰੀ ਅੰਮ੍ਰਿਤਸਰ ਵਿਖੇ ਹੋਇਆ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਮੀਰੀਪੀਰੀ ਦੀਆਂ ਦੋ ਤਲਵਾਰਾਂ ਪਹਿਨ ਕੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ, ਜਾਲਮਾਂ ਤੇ ਜਰਵਾਣਿਆਂ ਦਾ ਟਾਕਰਾ ਕਰਨ ਲਈ ਗੁਰਸਿੱਖਾਂ ਨੂੰ ਬਲ ਬਖਸ਼ਿਆ। ਆਪ ਜੀ ਨੇ ਜੁਲਮ ਕਰਨ ਵਾਲੇ ਜਰਵਾਣਿਆਂ ਨੂੰ ਵੱਡੀਆਂਵੱਡੀਆਂ ਜੰਗਾਂ ਵਿਚ ਪਛਾੜਿਆ। ਐਸੇ ਮਹਾਂਬਲੀ ਪਰਉਪਕਾਰੀ ਸਤਿਗੁਰੂ ਜੀ ਦੇ ਗੁਰਗੱਦੀ ਤੇ ਬਿਰਾਜਮਾਨ ਹੋਣ ਦੇ ਗੁਰਪੁਰਬ ਤੇ ਹਜਾਰਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਡੁਬਕੀ ਲਗਾ ਕੇ ਇਹ ਪੁਰਬ ਬੜੀ ਸ਼ਰਧਾਭਾਵਨਾ ਤੇ ਉਤਸ਼ਾਹ ਨਾਲ ਮਨਾਇਆ।
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਹਮਣੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਉੱਚਕੋਟੀ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਅਤੇ ਬੀਰਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਗੱਦੀ ਪੁਰਬ ਨੂੰ ਸਮਰਪਿਤ ਸਵੇਰ 10:00 ਤੋਂ ਦੁਪਹਿਰ 12:00 ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਸ਼ਾਮ ਨੂੰ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜੀ ਚਲਾਈ ਗਈ।
ਗੁਰਦੁਆਰਾ ਮਾਤਾ ਕੌਲਾਂ ਜੀ (ਕੌਲਸਰ) ਵਿਖੇ ਸ਼ਾਮ 4:00 ਤੋ ਦੇਰ ਰਾਤ ਤੱਕ ਗੁਰਗੱਦੀ ਦਿਵਸ ਸਬੰਧੀ ਮਹਾਨ ਗੁਰਮਤਿ ਸਮਾਗਮ ਹੋਇਆ, ਜਿਸ ਵਿੱਚ ਪੰਥ ਪ੍ਰਸਿਧ ਰਾਗੀ ਭਾਈ ਤਜਿੰਦਰ ਸਿੰਘ ਸ਼ਿਮਲੇ ਵਾਲੇ, ਭਾਈ ਗੁਰਸ਼ਰਨ ਸਿੰਘ ਲੁਧਿਆਣੇ ਵਾਲੇ, ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਜੀ ਭਲਾਈ ਕੇਂਦਰ ਵਾਲੇ, ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਤਰਜਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਬੀਬੀ ਹਰਵੀਨ ਕੌਰ ਤੇ ਬੀਬੀ ਕਮਲਜੀਤ ਕੌਰ ਗੁਰਦਾਸਪੁਰ ਵਾਲਿਆਂ ਦੇ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

Translate »