ਅੰਮ੍ਰਿਤਸਰ 2 ਜੁਲਾਈ :ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ, ਲੁਧਿਆਣਾ / ਅੰਮ੍ਰਿਤਸਰ (ਪਰਕਸ) ਵੱਲੋਂ ਪੰਜਾਬੀ ਅਤੇ ਉਰਦੂ ਦੇ ਪ੍ਰਸਿੱਧ ਪ੍ਰਗਤੀਵਾਦੀ ਸ਼ਾਇਰ ਅਜਾਇਬ ਚਿੱਤਰਕਾਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ। ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ , ਮੈਨੇਜਿੰਗ ਡਾਇਰੈਕਟਰ ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਜੋਧ ਸਿੰਘ ਚਾਹਲ ਤੇ ਬੋਰਡ ਆਫ਼ ਡਾਇਰੈਕਟਰ ਦੇ ਮੈਂਬਰ ਡਾ. ਸੁਰਿੰਦਰਪਾਲ ਸਿੰਘ ਮੰਡ, ਡਾ. ਜਗੀਰ ਸਿੰਘ ਨੂਰ ,ਸੁਖਚਰਨਜੀਤ ਕੌਰ ਗਿੱਲ, ਡਾ. ਹਰਜਿੰਦਰ ਸਿੰਘ ਸੂਰੇਵਾਲੀਆ, ਜਸਵੰਤ ਸਿੰਘ, ਗੁਲਜਾਰ ਸਿੰਘ ਕੰਗ, ਅੰਮ੍ਰਿਤ ਲਾਲ ਮੰਨਣ, ਡਾ. ਜੋਗਿੰਦਰ ਸਿੰਘ ਨਿਰਾਲਾ ਤੇ ਡਾ. ਹਰਜਿੰਦਰ ਸਿੰਘ ਅਟਵਾਲ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਅਜਾਇਬ ਕਮਲ ਨੇ ਪੰਜਾਬੀ ਅਤੇ ਉਰਦੂ ਸ਼ਾਇਰੀ ਵਿਚ ਜੋ ਯੋਗਦਾਨ ਪਾਇਆ ਹੈ , ਉਸ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹਿਗਾ।
ਇੱਥੇ ਵਰਨਣਯੋਗ ਹੈ ਕਿ ਅਜਾਇਬ ਚਿੱਤਰਕਾਰ ਦਾ ਜਨਮ ਪਿੰਡ ਘਵੱਦੀ ਵਿਖੇ ਹੋਇਆ। ਉਨਾਂ ਨੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਦੇ ਵਿੱਚ ਕਲਾਕਾਰ ਦੇ ਤੌਰ ਤੇ ਨੌਕਰੀ ਕੀਤੀ।। ਪੰਜਾਬੀ ਦੇ ਪ੍ਰਸਿੱਧ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਅਤੇ ਸਾਹਿਰ ਲੁਧਿਆਣਵੀਂ ਦੇ ਨਾਲ ਉਨਾਂ ਨੇ ਜਵਾਨੀ ਦੇ ਦਿਨ ਗੁਜਾਰੇ । 2 ਜੁਲਾਈ ਨੂੰ ਲੁਧਿਆਣਾ ਵਿੱਚ ਇਹ ਪੰਜਾਬੀ ਅਤੇ ਉਰਦੂ ਦਾ ਸ਼ਾਇਰ ਸਾਡੇ ਕੋਲੋਂ ਹਮੇਸ਼ਾਂ ਲਈ ਵਿਛੜ ਗਿਆ ।