October 13, 2012 admin

ਪ੍ਰਿਸੀਪਲ ਯੋਗਿੰਦਰ ਪਾਲ ਗੁਪਤਾ ਦੇ ਅਕਾਲ ਚਲਾਣਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਅਕਤੂਬਰ 2012 : ਅੰਮ੍ਰਿਤਸਰ ਵਿਕਾਸ ਮੰਚ ਵਲੋਂ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਪ੍ਰਿਸੀਪਲ ਯੋਗਿੰਦਰ ਪਾਲ ਗੁਪਤਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਮੰਚ ਦੇ ਪੈਟਰਨ ਪ੍ਰੋ:ਮੋਹਨ ਸਿੰਘ, ਡਾ: ਚਰਨਜੀਤ ਸਿੰਘ ਗੁਮਟਾਲਾ, ਸ. ਮਨਮੋਹਨ ਸਿੰਘ ਬਰਾੜ ਅਤੇ ਪ੍ਰਧਾਨ ਸ੍ਰੀ ਅੰਮ੍ਰਿਤ ਲਾਲ ਮੰਨਣ, ਜਨਰਲ ਸਕੱਤਰ ਹਰਦੀਪ ਸਿੰਘ ਚਾਹਲ, ਮੀਤ ਪ੍ਰਧਾਨ ਇੰਜ. ਦਲਜੀਤ ਸਿੰਘ ਕੋਹਲੀ ਤੇ ਹੋਰ ਕਾਰਜਕਾਰਨੀ ਮੈਂਬਰਾਂ ਗੁਰਮੀਤ ਸਿੰਘ ਭੱਟੀ, ਸੁਰਿੰਦਰਜੀਤ ਸਿੰਘ, ਲਖਬੀਰ ਸਿੰਘ ਘੁੰਮਣ  ਨੇ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਸ੍ਰੀ ਗੁਪਤਾ ਇਕ ਬਹੁਪੱਖੀ ਤੇ ਪ੍ਰਭਾਵਸ਼ੀਲ ਸਖ਼ਸ਼ੀਅਤ ਦੇ ਮਾਲਕ ਸਨ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਸੀਨੀਅਰ ਵਾਇਸ ਪ੍ਰੈਜੀਡੈਂਟ ਵਜੋਂ ਸਰਗਰਮ ਭੂਮਿਕਾ ਨਿਭਾ ਰਹੇ ਸਨ।

ਵਿਦਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਨੇ ਬਹੁਤ ਨਾਮਣਾ ਖੱਟਿਆ। ਇਹਨਾਂ ਦੀ ਅਣਥੱਕ  ਮਿਹਨਤ ਅਤੇ ਸੁਚੱਜੀ ਅਗਵਾਈ ਸਦਕਾ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਤਹਿਸੀਲ ਪੱਧਰ ਤੋਂ ਰਾਜ ਪੱਧਰ ਅਤੇ ਕੌਮੀ ਪੱਧਰ ਤੱਕ ਵਿਦਿਅਕ,ਵਿਗਿਆਨ , ਸਭਿਆਚਾਰਕ ਤੇ ਖੇਡ ਮੁਕਾਬਲਿਆਂ ਵਿੱਚ ਸਨਮਾਨ ਜਨਕ ਸਥਾਨ ਹਾਸਲ ਕੀਤੇ ਅਤੇ ਅਨੇਕਾਂ ਪੁਰਸਕਾਰ ਹਾਸਲ ਕੀਤੇ ।ਉਨ੍ਹਾਂ ਦੇ ਅਕਾਲ ਚਲਾਣਾ ਕਰਨ ਨਾਲ ਅੰਮ੍ਰਿਤਸਰ ਵਾਸੀਆਂ ਨੂੰ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ।ਮੰਚ ਆਗੂਆਂ ਨੇ ਗੁਪਤਾ ਜੀ ਦੇ ਪਰਿਵਾਰਕ ਮੈਂਬਰਾਂ, ਸਬੰਧੀਆਂ ਨਾਲ ਇਸ ਦੁੱਖ ਦੀ ਘੜੀ ਵਿੱਚ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ।

Translate »