ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਹਿਣ ਨਹੀਂ
ਅੰਮ੍ਰਿਤਸਰ: 20 ਮਾਰਚ- ਪਾਕਿਸਤਾਨ ‘ਚ ਸੂਬਾ ਸਿੰਧ ਦੇ ਸ਼ਹਿਰ ਸ਼ਿਕਾਰਪੁਰ ਦੇ ਡੇਰਾ ਮੁਖੀ ਸਾਈਂ ਨਾਰਾਇਣ ਭਜਨ ਵੱਲੋਂ ਨੰਗੇ ਸਿਰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਮਗਰਲੇ ਪਾਸੇ ਖਾਲੀ ਅੰਗ ਤੇ ਸ਼ਰਾਰਤ ਭਰੇ ਲਹਿਜੇ ਨਾਲ ਗਣੇਸ਼ ਦਾ ਨਿਸ਼ਾਨ ਬਣਾਏ ਜਾਣ ਦੀ ਹਿਰਦੇ ਵੇਦਕ ਘਟਨਾ ਦੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫਤਰ ਤੋਂ ਜਾਰੀ ਪ੍ਰੈੱਸ ਰੀਲੀਜ਼ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ-ਅਦਬੀ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕਰੇਗੀ। ਇਸ ਵਿੱਚ ਦਰਜ਼ ਗੁਰੂ ਸਾਹਿਬਾਨ ਅਤੇ ਭਗਤਾਂ ਵੱਲੋਂ ਉਚਾਰੀ ਗਈ ਪਾਵਨ ਗੁਰਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਸਰਬੱਤ ਦੇ ਭਲੇ ਲਈ ਸੰਦੇਸ਼ ਦੇਣ ਵਾਲੇ ਧਰਮ ਗ੍ਰੰਥ ਦੀ ਬੇ-ਅਦਬੀ ਕਰਨ ਵਾਲੇ ਸ਼ਿਕਾਰ ਪੁਰ ਡੇਰੇ ਦੇ ਮੁੱਖੀ ਸਾਈਂ ਨਾਰਾਇਣ ਭਜਨ ਖਿਲਾਫ ਪਾਕਿਸਤਾਨ ਸਰਕਾਰ ਸਖਤ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਤੁਰੰਤ ਗ੍ਰਿਫਤਾਰ ਕਰੇ।
ਉਨ•ਾਂ ਕਿਹਾ ਕਿ ਅਜਿਹੇ ਸ਼ਰਾਰਤੀ ਲੋਕਾਂ ਦੀਆਂ ਘਟੀਆ ਕਾਰਵਾਈਆਂ ਨਾਲ ਫਿਰਕਿਆਂ ਵਿੱਚ ਲੜਾਈ ਝਗੜਾ ਪੈਦਾ ਹੋਣ ਦੀ ਸੰਭਾਵਨਾ ਪੈਦਾ ਹੁੰਦੀ ਹੈ। ਉਨ•ਾਂ ਕਿਹਾ ਕਿ ਡੇਰੇਦਾਰ ਵੱਲੋਂ ਜਾਣ ਬੁੱਝ ਕੇ ਕੀਤੀ ਗਈ, ਇਹ ਘਿਨਾਉਣੀ ਕਾਰਵਾਈ ਸਿੱਖ ਕੌਮ ਨੂੰ ਕਤਈ ਬਰਦਾਸ਼ਤ ਨਹੀਂ। ਉਨ•ਾਂ ਕਿਹਾ ਕਿ ਅਜਿਹੇ ਅਧਰਮੀ ਲੋਕਾਂ ਦਾ ਇਕ ਹੀ ਨਿਸ਼ਾਨਾ ਹੁੰਦਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਅਮਨ ਸ਼ਾਂਤੀ ਨੂੰ ਭੰਗ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਸ ਕਾਰਵਾਈ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ ਤੇ ਸਿੱਖ ਹਿਰਦੇ ਵਲੂੰਧਰੇ ਗਏ ਹਨ ਇਸ ਲਈ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਘੱਟ-ਗਿੱਣਤੀ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।
ਨੰ:2937/20-03-2013 (ਕੁਲਵਿੰਦਰ ਸਿੰਘ ‘ਰਮਦਾਸ’)
98148-98254