੍ਹ 12ਵੀਂ ਜਮਾਤ ਤੱਕ ਦੀਆਂ ਗਰੀਬ ਵਿਦਿਆਰਥਣਾਂ ਲਈ ਮੁਫਤ ਸਿੱਖਿਆ
੍ਹ ਸਮਾਜ ਦੇ ਕਮਜੋਰ ਵਰਗਾਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਮਲੂਕਾ ਨੇ ਵਚਨਬੱਧਤਾ ਦੋਹਰਾਈ
ਚੰਡੀਗੜ੍ਹ, 31 ਮਾਰਚ: ਰਾਜ ਦੇ ਗਰੀਬ ਹੁਸ਼ਿਆਰ ਵਿਦਿਆਰਥੀਆਂ ਨੂੰ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਇਕ ਕਲਿਆਣਕਾਰੀ ਫੈਸਲਾ ਲੈਂਦੇ ਹੋਏ ਇਨ੍ਹਾਂ ਵਰਗਾਂ ਦੀ ਸਿੱਖਿਆ ਲਈ ਆਊਂਦੇ ਵਿਦਿਅਕ ਸੈਸ਼ਨ ਲਈ 8 ਕਰੋੜ ਰੁਪਏ ਰਾਖਵੇਂ ਰੱਖੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਰਾਜ ਦੇ ਗਰੀਬ ਅਤੇ ਹੁਸ਼ਿਆਰ ਬੱਚਿਆਂ ਨੂੰ ਵਿਦਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਂਿÂਸ ਕਰਕੇ ਹੀ 10ਵੀਂ ਵਿਚੋ 80ਫੀਸਦੀ ਜਾਂ ਇਸ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ 11ਵੀਂ ਅਤੇ 12ਵੀਂ ਦੀ ਪੜਾਈ ਦੋਰਾਨ ਸਾਲਾਨਾ 30000/-ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮਾਜ ਦੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੀਆਂ ਵਿਦਿਆਰਥਣਾਂ ਨੂੰ 12ਵੀਂ ਤੱਕ ਮੁਫਤ ਸਿੱਖਿਆ ਦਿੱਤੀ ਜਾਵੇਗੀ। ਮੰਤਰੀ ਨੇ ਡੀ ਜੀ ਐਸ ਈ ਸ਼੍ਰੀ ਕਾਹਨ ਸਿੰਘ ਪਨੂੰ ਨੂੰ ਕਿਹਾ ਕਿ ਉਹ ਜਿਲਾ ਸਿੱਖਿਆ ਅਫਸਰਾਂ ਅਤੇ ਸਕੂਲਾਂ ਦੇ ਮੁੱਖੀਆਂ ਨੂੰ ਯੋਗ ਗਰੀਬ ਵਿਦਿਆਰਥਣਾ ਦੀ ਸੂਚੀ ਤਿਆਰ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਰਾਜ ਦੇ ਸਕੂਲਾਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰੀਆ ਜਾਵੇਗਾ ਅਤੇ ਰਾਜ ਦੇ ਸਕੂਲਾਂ ਦਾ ਬੁਨਿਆਦੀ ਢਾਂਚਾਂ ਦਾ ਪੱਧਰ ਉਚਾ ਚੁਕਿਆ ਜਾਵੇਗਾ।
ਨੰ ਪੀ. ਆਰ/13