April 4, 2013 admin

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਰੇਲ ਲਿੱਪੀਅੰਤਰਣ ਸਬੰਧੀ ਸ਼ੁਕਰਾਨਾ ਸਮਾਗਮ ਹੋਇਆ

 ਭਾਈ ਗੁਰਮੇਜ ਸਿੰਘ ਨੇ ਸੂਰਮੇਂ ਸਿੰਘਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਅਹਿਮ ਉਪਰਾਲਾ ਕੀਤਾ- ਗਿ.ਗੁਰਬਚਨ ਸਿੰਘ

ਭਾਈ ਗੁਰਮੇਜ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮੀ ਸਨਮਾਨ ਦਿਤਾ ਜਾਵੇ- ਜਥੇ.ਅਵਤਾਰ ਸਿੰਘਅੰਮ੍ਰਿਤਸਰ: 04 ਅਪ੍ਰੈਲ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਨੇ ਅਣਥੱਕ ਮਿਹਨਤ ਕਰਕੇ ਸੂਰਮੇਂ ਸਿੰਘਾਂ (ਨੇਤਰਹੀਣਾਂ) ਲਈ ਗੁਰਬਾਣੀ ਦਾ ਪਾਠ ਕਰਨ ਲਈ ਬਰੇਲ ਲਿੱਪੀ ‘ਚ 18 ਪੋਥੀਆਂ ਵਿੱਚ ਅੰਤਰਣ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੁਕਰਾਨਾ ਸਮਾਗਮ ਕੀਤਾ ਗਿਆ। ਜਿਸ ਵਿੱਚ ਭਾਈ ਲਖਵਿੰਦਰ ਸਿੰਘ ਤੇ ਭਾਈ ਸੌਕੀਨ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ। ਉਪਰੰਤ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਹੁਕਮਨਾਮਾਂ ਲਿਆ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੇ ਕਲਿਆਣਕਾਰੀ ਸੰਦੇਸ਼ ਵਿਸ਼ਵ ਭਰ ਵਿੱਚ ਪ੍ਰਚਾਰਣ ਪ੍ਰਸਾਰਣ ਹਿੱਤ ਗੁਰਬਾਣੀ ਦੇ ਅਨੁਵਾਦ, ਟੀਕੇ, ਸ਼ਬਦਾਰਥ ਆਦਿ ਪਹਿਲਾਂ ਵੱਖ-ਵੱਖ ਇਤਿਹਾਸਕਾਰਾਂ ਵੱਲੋਂ ਕੀਤੇ ਗਏ ਸਨ, ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਨੂੰ ਸੂਰਮੇ ਸਿੰਘ (ਅੱਖਾਂ ਦੀ ਜੋਤ ਤੋਂ ਵਿਹੂਣੇ) ਨਹੀਂ ਸਨ ਪੜ• ਸਕਦੇ ਉਨ•ਾ ਦੀ ਸਹੂਲਤ ਵਾਸਤੇ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਖਤ ਮਿਹਨਤ ਤੇ ਸਬਰ-ਸਿਦਕ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਮੁੱਚੀ ਗੁਰਬਾਣੀ ਨੂੰ ਬਰੇਲ ਲਿੱਪੀ ਵਿੱਚ ਅੰਤਰਣ ਕਰਨ ਦਾ ਮਹਾਨ ਇਤਿਹਾਸਕ ਤੇ ਅਧਿਆਤਮਿਕ ਕਾਰਜ ਕੀਤਾ ਹੈ। ਉਨ•ਾਂ ਕਿਹਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਫਾਰਸ਼ ਕੀਤੀ ਹੈ ਕਿ ਭਾਈ ਗੁਰਮੇਜ ਸਿੰਘ ਨੇ ਨਿਵੇਕਲਾ ਕਾਰਜ਼ ਕੀਤਾ ਹੈ ਤੇ ਇਹਨਾਂ ਨੂੰ ‘ਕੌਮੀ ਸਨਮਾਨ’ ਨਾਲ ਸਨਮਾਨਿਤ ਕੀਤਾ ਜਾਵੇ। ਸੋ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਵਿਚਾਰ ਕਰਕੇ ਭਾਈ ਗੁਰਮੇਜ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਨਮਾਨ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਅਸਥਾਨ ਕੋਲ 13 ਨੰਬਰ ਕਮਰੇ ਵਿੱਚ ਇਹਨਾਂ ਪੋਥੀਆਂ ਨੂੰ ਸ਼ਸ਼ੋਭਿਤ ਕੀਤਾ ਜਾ ਰਿਹਾ ਹੈ ਤੇ ਕੋਈ ਵੀ ਗੁਰਬਾਣੀ ਨੂੰ ਪਿਆਰ ਕਰਨ ਵਾਲਾ ਇਥੇ ਆ ਕੇ ਪਾਠ ਕਰ ਸਕਦਾ ਹੈ। ਸਿੰਂਘ ਸਾਹਿਬ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਜੀ ਨੇ ਵਿਸ਼ੇਸ਼ ਉਪਰਾਲਾ ਕਰਕੇ ਇਹ ਕਾਰਜ ਕਰਵਾਇਆ ਹੈ।

ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੂਰਮੇ ਸਿੰਘਾਂ (ਅੱਖਾਂ ਦੀ ਜੋਤ ਤੋਂ ਵਿਹੂਣੇ) ਲਈ ਵਿਸ਼ੇਸ਼ ਉਪਰਾਲਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬਰੇਲ ਲਿੱਪੀ ‘ਚ 18 ਪੋਥੀਆਂ ਦੇ ਰੂਪ ‘ਚ ਅੰਤਰਣ ਕਰਵਾਇਆ ਹੈ ਜੋ ਇਤਿਹਾਸਕ ਕਾਰਜ ਹੈ ਤੇ ਅੱਜ ਦੇ ਇਸ ਇਤਿਹਾਸਕ ਦਿਨ ਦੀ ਮੈਂ ਭਾਈ ਗੁਰਮੇਜ ਸਿੰਘ ਤੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੰਦਾ ਹਾਂ। ਇਹਨਾਂ ਦੇ ਇਸ ਉਪਰਾਲੇ ਨਾਲ ਸੂਰਮੇਂ ਸਿੰਘ ਵੀ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪੜ• ਸੁਣ ਸਕਦੇ ਹਨ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਗੁਰਮੇਜ ਸਿੰਘ ਦਾ ਹਰ ਪੱਖੋਂ ਸਹਿਯੋਗ ਕਰੇਗੀ। ਉਨ•ਾਂ ਕਿਹਾ ਕਿ ਸਿੰਘ ਸਾਹਿਬਾਨ ਨੂੰ ਸਿਫਾਰਸ਼ ਕੀਤੀ ਗਈ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਤੇ ਵਿਸ਼ੇਸ਼ ਸਮਾਗਮ ਕਰਕੇ ਭਾਈ ਗੁਰਮੇਜ ਸਿੰਘ ਨੂੰ ‘ਕੌਮੀ ਸਨਮਾਨ’ ਦਿੱਤਾ ਜਾਵੇ। ਉਨ•ਾਂ ਭਾਈ ਗੁਰਮੇਜ ਸਿੰਘ ਨੂੰ ਕਿਹਾ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਰਤਨ ਦੀ ਸੇਵਾ ਜਰੂਰ ਕਰਿਆ ਕਰਨ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਵੀ ਸੰਗਤਾਂ ਸਾਹਮਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਗੁਰਮੇਜ ਸਿੰਘ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਉਪਰੰਤ ਵੱਖ-ਵੱਖ ਸਭਾ ਸੁਸਾਇਟੀਆਂ ਤੇ ਨੇਤਰਹੀਨ ਸੰਸਥਾਵਾਂ ਨੇ ਵੀ ਭਾਈ ਗੁਰਮੇਜ ਸਿੰਘ ਨੂੰ ਸਿਰੋਪਾਓ ਭੇਂਟ ਕੀਤੇ। ਇਸ ਤੋਂ ਪਹਿਲਾਂ ਭਾਈ ਗੁਰਮੇਜ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨੂੰ ਬਰੇਲ ਲਿੱਪੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਾਰੇ ਸਮਾਗਮ ‘ਚ ਮੰਚ ਦੀ ਸੇਵਾ ਸ.ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਭਾਵਪੂਰਤ ਸ਼ਬਦਾਂ ਨਾਲ ਨਿਭਾਈ ਗਈ।

ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਅਮਰੀਕ ਸਿੰਘ ਸ਼ਾਹਪੁਰ ਤੇ ਸ.ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ, ਰੂਪ ਸਿੰਘ ਸਿੰਘ ਸਕੱਤਰ, ਸ.ਮਨਜੀਤ ਸਿੰਘ ਨਿੱਜੀ ਸਕੱਤਰ ਪ੍ਰਧਾਨ ਸਾਹਿਬ, ਸ,ਦਿਲਜੀਤ ਸਿੰਘ ‘ਬੇਦੀ’, ਸ.ਬਲਵਿੰਦਰ ਸਿੰਘ ਜੌੜਾ ਤੇ ਸ.ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ.ਸੁਖਦੇਵ ਸਿੰਘ ਭੂਰਾਕੋਹਨਾ, ਸ.ਬਿਜੈ ਸਿੰਘ, ਸ.ਰਣਜੀਤ ਸਿੰਘ, ਸ.ਪਰਮਜੀਤ ਸਿੰਘ ਸਰੋਆ ਤੇ ਸ.ਜਗਜੀਤ ਸਿੰਘ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਸੁਪ੍ਰਿੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ, ਸ.ਗੁਰਿੰਦਰ ਸਿੰਘ ਮਥਰੇਵਾਲ ਐਡੀ:ਮੈਨੇਜਰ, ਕਾਰਸੇਵਾ ਭੂਰੀ ਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ, ਬੀਬੀ ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਹਰੀਦੇਵ ਸਿੰਘ ਈਸਾਪੁਰ, ਸੰਤ ਅਮੀਰ ਸਿੰਘ ਜਵੱਦੀ ਕਲਾਂ, ਸੈਂਟਰਲ ਖਾਲਸਾ ਯਤੀਮਖਾਨਾਂ ਤੋਂ ਡਾ.ਬਲਬੀਰ ਸਿੰਘ ਸੁਪ੍ਰਿੰਟੈਂਡੈਂਟ, ਸ.ਸਰਬਜੀਤ ਸਿੰਘ, ਸ.ਸੰਤੋਖ ਸਿੰਘ ਸੇਠੀ ਆਨਰੇਰੀ ਸਕੱਤਰ ਚੀਫ ਖਾਲਸਾ ਦੀਵਾਨ, ਭਾਈ ਸ਼ਮਸ਼ੇਰ ਸਿੰਘ, ਬਾਬਾ ਸੱਜਣ ਸਿੰਘ ਅਮਰੀਕਾ ਵਾਲੇ, ਸ.ਮਹੇਸ਼ਇੰਦਰ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਸ.ਜੋਗਿੰਦਰ ਸਿੰਘ ਸਡਾਨਾ, ਸ.ਰਾਮ ਸਿੰਘ ਸਾਬਕਾ ਮੀਤ ਸਕੱਤਰ, ਨੇਤਰਹੀਣ ਸਭਾ ਵੱਲੋਂ ਭਾਈ ਗੁਰਪ੍ਰੀਤ ਸਿੰਘ, ਸ.ਮੁਖਤਿਆਰ ਸਿੰਘ, ਬੀਬੀ ਭਾਨੀ ਸੇਵਾ ਸੁਸਾਇਟੀ, ਭਾਈ ਸਕੱਤਰ ਸਿੰਘ, ਭਾਈ ਇੰਦਰਪਾਲ ਸਿੰਘ, ਸ.ਜਰਨੈਲ ਸਿੰਘ ਢੋਟ ਤੇ ਸ.ਅਮਰਬੀਰ ਸਿੰਘ ਢੋਟ ਕੌਂਸਲਰ, ਸ.ਪਰਮਜੀਤ ਸਿੰਘ ਖਾਲਸਾ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਆਦਿ ਹਾਜ਼ਰ ਸਨ।

ਨੋਟ- ਤਸਵੀਰ ਈ-ਮੇਲ ਕੀਤੀ ਗਈ ਹੈ।

Translate »