April 4, 2013 admin

ਦੀਵਾਨ ਟੋਡਰ ਮੱਲ ਯਾਦਗਾਰੀ ਗੱਤਕਾ ਕੱਪ 6 ਨੂੰ

 ਚੰਡੀਗੜ 4 ਅਪ੍ਰੈਲ-ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨ ਅਤੇ ਵਿਰਾਸਤੀ ਮਾਰਸ਼ਲ ਆਰਟ ਗੱਤਕੇ ਦੀ ਪ੍ਰਫੁੱਲਤਾ ਲਈ ਪੰਜਾਬ ਗੱਤਕਾ ਐਸੋਸੀਏਸ਼ਨ (ਰਜ਼ਿ.) ਵੱਲੋਂ ਦੀਵਾਨ ਟੋਡਰ ਮੱਲ ਅਕੈਡਮੀ ਪਿੰਡ ਕਾਕੜਾ (ਭਵਾਨੀਗੜ) ਜ਼ਿਲਾ ਸੰਗਰੂਰ ਵਿਖੇ ਸ਼ਨੀਵਾਰ 6 ਅਪ੍ਰੈਲ ਨੂੰ ਪਹਿਲਾ ਦੀਵਾਨ ਟੋਡਰ ਮੱਲ ਯਾਦਗਾਰੀ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਜਾਵੇਗਾ। ਗੱਤਕਾ ਫੈਡਰੇਸ਼ਨ ਆਫ਼ ਇੰਡੀਆ (ਰਜ਼ਿ.) ਵੱਲੋਂ ਆਰੰਭੀ ਵਿਰਸਾ ਸੰਭਾਲ ਲੜੀ ਅਧੀਨ ਇੰਟਰਨੈਸ਼ਲ ਸਿੱਖ ਮਾਰਸ਼ਲ ਆਰਟ ਅਕੈਡਮੀ (ਰਜ਼ਿ.) ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਜ਼ਿਲਿਆਂ ਦੀਆਂ ਚੋਟੀ ਦੀਆਂ ਗੱਤਕਾ ਟੀਮਾਂ ਭਾਗ ਲੈਣਗੀਆਂ। ਇਸ ਸਬੰਧੀ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਸ. ਹਰਜੀਤ ਸਿੰਘ ਨੇ ਦੱਸਿਆ ਕਿ ਗੱਤਕਾ ਫੈਡਰੇਸ਼ਨ ਵੱਲੋਂ ਪ੍ਰਵਾਨਿਤ ਨਿਯਮਾਂਵਲੀ ਅਨੁਸਾਰ ਕਰਵਾਏ ਜਾਣ ਵਾਲੇ ਇਹ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਸਵੇਰੇ 10.00 ਵਜੇ ਤੋਂ ਬਾਅਦ ਦੁਪਿਹਰ 2.00 ਵਜੇ ਤੱਕ ਹੋਣਗੇ ਜਿਸ ਵਿੱਚ ਲੜਕੇ ਅਤੇ ਲੜਕੀਆਂ ਦੀਆਂ ਗੱਤਕਾ ਟੀਮਾਂ ਰਵਾਇਤੀ ਬਾਣੇ ਵਿੱਚ ਆਪਣੇ ਜੰਗਜੂ ਜਾਹੋ-ਜਲਾਲ ਦਿਖਾਉਣਗੀਆਂ। ਉਨਾਂ ਦੱਸਿਆ ਕਿ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਹੁਣ ਤੱਕ 24 ਵਿਰਸਾ ਸੰਭਾਲ ਗੱਤਕਾ ਟੂਰਨਾਮੈਂਟ ਕਰਵਾਏ ਜਾ ਚੁੱਕੇ ਹਨ ਅਤੇ ਅਜਿਹੇ ਵਿਰਾਸਤੀ ਮੁਕਾਬਲੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਕੁਰਹਿਤਾਂ ਤੋਂ ਦੂਰ ਰੱਖਣ, ਤੰਦਰੁਸਤ ਜੀਵਨ ਜਿਉਣ, ਵਿਰਸੇ ਨਾਲ ਜੋੜਨ ਅਤੇ ਬਾਣੀ-ਬਾਣੇ ਨਾਲ ਜੁੜਨ ਲਈ ਲਾਹੇਵੰਦ ਸਾਬਤ ਹੋਣਗੇ। ਉਨਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਨਾਂ ਵਿਰਸਾ ਸੰਭਾਲ ਮੁਕਾਬਲਿਆਂ ਵਿੱਚ ਹੁੰਮ-ਹੁਮਾ ਕੇ ਪੁੱਜਣ।

Translate »