20 ਅਗਸਤ ਨੂੰ ਜ਼ਿਲ•ਾ ਸੰਗਰੂਰ ਵਿੱਚ ਛੁੱਟੀ ਰਹੇਗੀ
ਸੰਗਰੂਰ, 17 ਅਗਸਤ (000)-ਸਿੱਖ ਸਿਆਸਤ ਦੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 28ਵੀਂ ਬਰਸੀ ਨਾਲ ਸੰਬੰਧਤ ਸੂਬਾ ਪੱਧਰੀ ਸਮਾਗਮ ਮਿਤੀ 20 ਅਗਸਤ ਦਿਨ ਮੰਗਲਵਾਰ ਨੂੰ ਲੌਂਗੋਵਾਲ ਦੀ ਅਨਾਜ ਮੰਡੀ ਵਿਖੇ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਹਨ। ਇਸ ਸੂਬਾ ਪੱਧਰੀ ਸਮਾਗਮ ‘ਚ ਹਰ ਵਰਗ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਰਾਹੁਲ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਜ਼ਿਲ•ਾ ਸੰਗਰੂਰ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਨਿੱਜੀ ਸਕੂਲਾਂ, ਵਿਦਿਅਕ ਅਦਾਰਿਆਂ, ਦਫ਼ਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ, 2013 ਦੀ ਛੁੱਟੀ ਘੋਸ਼ਿਤ ਕੀਤੀ ਹੈ। ਸ੍ਰੀ ਰਾਹੁਲ ਨੇ ਕਿਹਾ ਕਿ ਇਸ ਹੁਕਮ ਦੀ ਉਲੰਘਣਾ ਕਰਨ ਵਾਲੀਆਂ ਵਿਦਿਅਕ ਸੰਸਥਾਵਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।