August 18, 2013 admin

ਡਿਪਟੀ ਕਮਿਸ਼ਨਰ ਵੱਲੋਂ ‘ਬਾਲ ਪ੍ਰੀਤ’ ਦਾ ਚੌਥਾ ਅੰਕ ਜਾਰੀ

 ੱਚਿਆਂ ਵਿੱਚ ਮਾਂ ਬੋਲੀ ਪੰਜਾਬੀ ਪ੍ਰਤੀ ਦਿਲਚਸਪੀ ਪੈਦਾ ਕਰਨ ਲਈ ਬਾਲ ਭਲਾਈ ਕੌਂਸਲ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਦੋ-ਮਾਸਿਕ ਬਾਲ ਰਸਾਲੇ ‘ਬਾਲ ਪ੍ਰੀਤ’ ਦੇ ਚੌਥੇ ਅੰਕ ਨੂੰ ਜਾਰੀ ਕਰਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ. ਜੀ.ਕੇ. ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਦੁਨੀਆਂ ਵਿੱਚ ਆਪਣੀ ਕਾਬਲੀਅਤ ਸਦਕਾ ਆਪਣੀ ਵਿਲੱਖਣ ਪਛਾਣ ਸਥਾਪਤ ਕਰਨ ਵਾਲੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ•ਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੀ.ਕੇ. ਸਿੰਘ ਨੇ ਕਿਹਾ ਕਿ ਮਿਹਨਤ ਹੀ ਸਫ਼ਲਤਾ ਦੀ ਨਿਸ਼ਾਨੀ ਹੈ ਅਤੇ ਦੁਨੀਆਂ ਵਿੱਚ ਨਾਮ ਰੌਸ਼ਨ ਕਰਨ ਵਾਲਿਆਂ ਦੀਆਂ ਤਸਵੀਰਾਂ ਘਰਾਂ ਦਾ ਸ਼ਿੰਗਾਰ ਬਣਨੀਆਂ ਚਾਹੀਦੀਆਂ ਹਨ ਤਾਂ ਜੋ ਬੱਚੇ ਵੀ ਆਪਣਾ ਟੀਚਾ ਮਿਥ ਕੇ ਬੁਲੰਦੀਆਂ ਨੂੰ ਛੂਹਣ ਦੀ ਭਾਵਨਾ ਆਪਣੇ ਮਨਾਂ ‘ਚ ਪਰਪੱਕ ਕਰ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲੀ ਬੱਚਿਆਂ ‘ਚ ਪੰਜਾਬੀ ਭਾਸ਼ਾ ਅਤੇ ਵਿਰਸੇ ਪ੍ਰਤੀ ਮੋਹ ਪੈਦਾ ਕਰਕੇ ਉਨ•ਾਂ ਨੂੰ ਚੰਗਾ ਪੜ•ਨ ਤੇ ਲਿਖਣ ਲਈ ਪ੍ਰੇਰਿਤ ਕਰਨ ਲਈ ਆਰੰਭ ਕੀਤੇ ਗਏ ਇਸ ਰਸਾਲੇ ਨੂੰ ਜ਼ਿਲ•ੇ ‘ਚੋਂ ਭਰਵਾਂ ਉਤਸ਼ਾਹ ਮਿਲ ਰਿਹਾ ਹੈ।

         ਇਸ ਮੌਕੇ ਦਸਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਜ਼ਿਲ•ਾ ਪੱਧਰ ‘ਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵੱਖ-ਵੱਖ ਸਰਕਾਰੀ ਤੇ ਪਾ੍ਰਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਪੁਸਤਕਾਂ ਦੇ ਸੈਟ ਅਤੇ ਯਾਦਗਾਰੀ ਚਿੰਨ• ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਰਸਾਲੇ ਦੇ ਆਨਰੇਰੀ ਸੰਪਾਦਕ ਤੇ ਸਾਹਿਤ ਅਕਾਦਮੀ ਐਵਾਰਡੀ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ ਇਹ ਰਸਾਲਾ ਬੱਚਿਆਂ ਦੀ ਨੀਂਹ ਨੂੰ ਮਜ਼ਬੂਤ ਕਰਨ ਵਿੱਚ ਸਫ਼ਲ ਸਾਬਤ ਹੋਵੇਗਾ ਅਤੇ ਇਸ ਵਿੱਚ ਬੱਚਿਆਂ ਤੇ ਅਧਿਆਪਕ ਦੀ ਵਧ ਰਹੀ ਸ਼ਮੂਲੀਅਤ ਸਾਰਥਕ ਸਿੱਟੇ ਸਾਹਮਣੇ ਲਿਆਵੇਗੀ। ਡਾ. ਹਰਸ਼ਿੰਦਰ ਕੌਰ ਨੇ ਵਧੀਆ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਹੋਰ ਉਚਾਈਆਂ ਛੂਹਣ ਲਈ ਪ੍ਰੇਰਿਤ ਕੀਤਾ।  

         ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ, ਸਹਾਇਕ ਕਮਿਸ਼ਨਰ ਮਿਸ ਅਨੁਪ੍ਰਿਤਾ ਜੌਹਲ, ਡਾ. ਪ੍ਰਿਤਪਾਲ ਸਿੰਘ ਸਿੱਧੂ, ਸ਼੍ਰੀਮਤੀ ਰਾਜਪਾਲ ਕੌਰ, ਜ਼ਿਲ•ਾ ਸਿੱਖਿਆ ਅਫਸਰ ਪ੍ਰਾਇਮਰੀ ਸ਼੍ਰੀਮਤੀ ਹਰਿੰਦਰ ਕੌਰ, ਜ਼ਿਲ•ਾ ਪ੍ਰੋਗਰਾਮ ਅਫਸਰ ਸ਼੍ਰੀ ਨਰੇਸ਼ ਕੁਮਾਰ ਤੋਂ ਇਲਾਵਾ ਬਾਲ ਭਲਾਈ ਕੌਂਸਲ ਦੇ ਹੋਰ ਮੈਂਬਰ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। 

Translate »