ਜਲੰਧਰ, 19 ਅਗਸਤ, 2013
ਸ੍ਰੀ ਅਵਿਨਾਸ਼ ਚੰਦਰ ਮੁੱਖ ਸੰਸਦੀ ਸਕੱਤਰ ਅਤੇ ਸ੍ਰੀਮਤੀ ਸ਼ਰੂਤੀ ਸਿੰਘ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਸੰਭਾਵੀ ਹੜ੍ਹਾਂ ਦੇ ਜਾਇਜ਼ੇ ਵਾਸਤੇ ਜਲੰਧਰ ਜ਼ਿਲ੍ਹੇ ਅਧੀਨ ਆਉਂਦੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ‘ਤੇ ਮੌ ਸਾਹਿਬ, ਫਿਲੌਰ ਅਤੇ ਗਦਰੇ ਭੋਡੇ ਆਦਿ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਰਿਆ ਸਤਲੁਜ ਵਿਚ ਵਾਧੂ ਪਾਣੀ ਆਉਣ ਨਾਲ ਜਲੰਧਰ ਜ਼ਿਲ੍ਹੇ ਵਿਚ ਦਰਿਆ ਦੇ ਧੁੱਸੀ ਬੰਨ੍ਹ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਖ਼ਤਰਾ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਨਾਲ ਨਿਪਟਣ ਲਈ ਬਿਲਕੁਲ ਤਿਆਰ-ਬਰ-ਤਿਆਰ ਹੈ ਅਤੇ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ‘ਤੇ ਵਿਭਾਗੀ ਅਧਿਕਾਰੀਆਂ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦਰਿਆ ਸਤਲੁਜ ਵਿਚ ਇਸ ਵੇਲੇ 24-25 ਹਜ਼ਾਰ ਕਿਊਸਿਕ ਪਾਣੀ ਦਾ ਵਹਾਅ ਚੱਲ ਰਿਹਾ ਹੈ ਜਿਸ ਨਾਲ ਦਰਿਆ ਸਤਲੁਜ ਦੇ ਜਲੰਧਰ ਜ਼ਿਲ੍ਹੇ ਦੇ ਪਾਸੇ ਧੁੱਸੀ ਬੰਨ੍ਹ ਨੂੰ ਅਜੇ ਕੋਈ ਖ਼ਤਰੇ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਜ਼ਿਲ੍ਹਾ ਜਲੰਧਰ ਅਧੀਨ ਆਉਂਦੇ ਧੁੱਸੀ ਬੰਨ੍ਹ ਨੂੰ 42 ਲੱਖ ਰੁਪਏ ਖ਼ਰਚ ਕਰਕੇ ਮਜ਼ਬੂਤ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਭਾਵੀ ਹੜ੍ਹਾਂ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਹੜੇ ਕਿ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਨੀਵੇਂ ਇਲਾਕਿਆਂ ਦੇ ਪਿੰਡਾ ਦੀ ਸ਼ਨਾਖਤ ਕੀਤੀ ਗਈ ਹੈ ਅਤੇ ਬਚਾਅ ਵਾਸਤੇ ਸੁਰੱਖਿਅਤ ਥਾਵਾਂ ਦੀ ਵੀ ਨਿਸ਼ਾਨਦੇਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾ ਦੀ ਸਥਿਤੀ ਵਿਚ ਲੋੜੀਂਦੇ ਸਾਮਾਨ, ਟੈਂਟ, ਬੇੜੀਆਂ, ਡੰਗਰਾਂ ਲਈ ਚਾਰਾ, ਤੂੜੀ, ਮੈਡੀਕਲ ਸਹੂਲਤਾਂ ਆਦਿ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਅਤੇ ਤਾਇਨਾਤੀਆਂ ਵੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ ਉਪ-ਮੰਡਲ ਅਫ਼ਸਰਾਂ ਵੱਲੋਂ ਸਵੇਰ-ਸ਼ਾਮ ਦੋ ਟਾਈਮ ਡਿਪਟੀ ਕਮਿਸ਼ਨਰ ਨੂੰ ਰਿਪੋਰਟ ਕੀਤੀ ਜਾ ਰਹੀ ਹੈ ਜਿਹੜੀ ਕਿ ਸਰਕਾਰ ਨੂੰ ਰੋਜ਼ਾਨਾ ਭੇਜੀ ਜਾਂਦੀ ਹੈ। ਡਿਪਟੀ ਕਮਿਸ਼ਨਰ ਇਸ ਮੌਕੇ ਧੁੱਸੀ ਬੰਨ੍ਹ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ
ਇਸ ਮੌਕੇ ਸ੍ਰੀ ਜਸਬੀਰ ਸਿੰਘ ਐਸ. ਡੀ. ਐਮ ਫਿਲੌਰ, ਸ੍ਰੀ ਸਰਬਜੀਤ ਸਿੰਘ ਰਾਏ ਡੀ. ਐਸ. ਪੀ ਫਿਲੌਰ, ਸ੍ਰੀ ਏ. ਐਸ. ਥਿੰਦ ਤਹਿਸੀਲਦਾਰ ਫਿਲੌਰ, ਸ੍ਰੀ ਬਲਵਿੰਦਰ ਸਿੰਘ ਐਸ. ਡੀ. ਓ, ਸ੍ਰੀ ਹਰਭਜਨ ਸਿੰਘ ਐਕਸੀਅਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।