ਫ਼ਤਹਿਗੜ੍ਹ ਸਾਹਿਬ, 19 ਅਗਸਤ:
ਫ਼ਤਹਿਗੜ੍ਹ ਸਾਹਿਬ ਦੇ ਮੁੱਖ ਖੇਤੀਬਾੜੀ ਅਫ਼ਸਰ ਨੇ ਉਮੀਦ ਜਤਾਈ ਹੈ ਕਿ ਜ਼ਿਲ੍ਹੇ ‘ਚ ਇਸ ਵਾਰ ਮੱਕੀ ਅਤੇ ਝੋਨੇ ਦੀ ਫ਼ਸਲ ਦੀ ਰਿਕਾਰਡ ਪੈਦਾਵਾਰ ਹੋਵੇਗੀ। ਬੱਸੀ ਪਠਾਣਾਂ ਅਤੇ ਖੇੜਾ ਬਲਾਕਾਂ ਵਿੱਚ ਮੱਕੀ ਤੇ ਝੋਨੇ ਦੇ ਖੇਤਾਂ ਦਾ ਨਿਰੀਖਣ ਕਰਨ ਪਿੱਛੋਂ ਦੋਹਾਂ ਫ਼ਸਲਾਂ ਦੀ ਹਾਲਤ ‘ਤੇ ਤਸੱਲੀ ਪ੍ਰਗਟਾਉਂਦਿਆਂ ਉਨ੍ਹਾਂ ਦੱਸਿਆ ਕਿ ਫ਼ਸਲਾਂ ‘ਤੇ ਕਿਸੇ ਵੀ ਕੀੜੇ-ਮਕੌੜੇ ਅਤੇ ਬੀਮਾਰੀ ਦਾ ਹਮਲਾ ਵੇਖਣ ਵਿੱਚ ਨਹੀਂ ਆਇਆ। ਉਨ੍ਹਾਂ ਕਿਹਾ ਕਿ ਜੇ ਭਵਿੱਖ ਵਿੱਚ ਮੌਸਮ ਅਨੁਕੂਲ ਰਹਿੰਦਾ ਹੈ ਤਾਂ ਰਿਕਾਰਡ ਪੈਦਾਵਾਰ ਹੋਣ ਦੀ ਉਮੀਦ ਹੈ। ਉਨ੍ਹਾਂ ਨਾਲ ਇਸ ਮੌਕੇ ਡਾ. ਸਤੀਸ਼ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ ਖੇੜਾ ਅਤੇ ਸ੍ਰੀ ਸੁਨਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਬੱਸੀ ਪਠਾਣਾਂ ਵੀ ਮੌਜੂਦ ਸਨ।