August 20, 2013 admin

ਮਨਰੇਗਾ ਸਕੀਮ

 ਹੁਸ਼ਿਆਰਪੁਰ, 20 ਅਗਸਤ:
 ਮਨਰੇਗਾ ਸਕੀਮ ਅਧੀਨ ਸਾਲ 2013-14 ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ / ਲਾਈਨ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈ 238.42 ਲੱਖ ਰੁਪਏ ਦੀ ਰਾਸ਼ੀ ਵਿੱਚੋਂ 123.53 ਲੱਖ ਰੁਪਏ ਹੁਣ ਤੱਕ ਖਰਚ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਅੱਜ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਨਰੇਗਾ ਸਕੀਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਰੀਵੀਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਪ੍ਰੋਜੈਕਟ ਅਫ਼ਸਰ ਭਾਰਤ ਭੂਸ਼ਨ ਸ਼ਰਮਾ, ਜ਼ਿਲ•ਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਵਾਲੀਆ, ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਸਤਨਾਮ ਸਿੰਘ, ਸਮੂਹ ਕਾਰਜਸਾਧਕ ਅਫ਼ਸਰ, ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਅਤੇ ਸਬੰਧਤ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
 ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੇ ਗਏ ਵਿਕਾਸ ਕਾਰਜਾਂ ਲਈ ਫੰਡਾਂ ਵਿੱਚੋਂ ਕੇਵਲ 46 ਪ੍ਰਤੀਸ਼ਤ ਹੀ ਖਰਚ ਕੀਤੇ ਗਏ ਹਨ। ਉਨ•ਾਂ ਕਿਹਾ ਕਿ 31 ਅਗਸਤ 2013 ਤੱਕ ਸਮੂਹ ਵਿਭਾਗਾਂ ਦੇ ਅਧਿਕਾਰੀ 60 ਪ੍ਰਤੀਸ਼ਤ ਫੰਡ ਖਰਚ ਕਰਨਾ ਯਕੀਨੀ ਬਣਾਉਣ ਅਤੇ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਵੀ ਸਮੇਂ ਸਿਰ ਦੇਣ।  ਉਨ•ਾਂ ਕਿਹਾ ਕਿ ਮਨਰੇਗਾ ਸਕੀਮ ਅਧੀਨ ਜਾਬ ਕਾਰਡ ਹੋਲਡਰਾਂ ਦੇ ਆਧਾਰ ਕਾਰਡ ਨੰਬਰ ਉਨ•ਾਂ ਦੇ ਖਾਤਿਆਂ ਵਿੱਚ ਦਰਜ ਕਰਵਾਏ ਜਾਣ ਅਤੇ ਵੱਧ ਤੋਂ ਵੱਧ ਜਾਬ ਕਾਰਡ ਹੋਲਡਰਾਂ ਨੂੰ ਰੋਜ਼ਗਾਰ ਮੁਹੱਈਆ ਕਰਾਇਆ ਜਾਵੇ ਅਤੇ ਕੰਮ ਕਰਨ ਵਾਲੀ ਲੇਬਰ ਵਿੱਚ ਔਰਤਾਂ ਦੀ ਗਿਣਤੀ ਨੂੰ ਵਧਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ•ਾਂ ਲਾਈਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਗਏ ਫੰਡ ਸਮੇਂ ਸਿਰ ਖਰਚ ਕਰਨੇ ਯਕੀਨੀ ਬਣਾਏ ਜਾਣ। 

Translate »