ਕਪੂਰਥਲਾ, 22 ਅਗਸਤ :
ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲ਼ਾ ਸ੍ਰੀ ਗੁਰਲਾਲ ਸਿੰਘ ਰਿਆੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਵੱਲੋਂ ਸ਼ਹੀਦੇ-ਆਜ਼ਮ ਸਰਦਾਰ ਭਗਤ ਸਿੰਘ ਖੇਡਾਂ ਅਤੇ ਪੰਜਾਬ ਰਾਜ ਪੇਂਡੂ ਖੇਡਾਂ 2012 ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਖਿਡਾਰੀਆਂ ਅਤੇ ਖਿਡਾਰਨਾਂ ਦੇ ਵਜ਼ੀਫੇ ਪ੍ਰਾਪਤ ਹੋਏ ਹਨ। ਜਿੰਨ੍ਹਾਂ ਖਿਡਾਰੀਆਂ ਅਤੇ ਖਿਡਾਰਨਾਂ ਨੇ ਅਜੇ ਤੱਕ ਵਜ਼ੀਫੇ ਪ੍ਰਾਪਤ ਨਹੀਂ ਕੀਤੇ ਹਨ, ਉਹ ਕਿਸੇ ਕੰਮ ਵਾਲੇ ਦਿਨ ਸਵੇਰੇ 10 ਵਜੇ ਤੋਂ 1 ਵਜੇ ਤੱਕ ਜ਼ਿਲ੍ਹਾ ਖੇਡ ਦਫ਼ਤਰ ਤੋਂ ਪ੍ਰਾਪਤ ਕਰ ਸਕਦੇ ਹਨ।