ਕਪੂਰਥਲਾ, 22 ਅਗਸਤ :
ਭਾਰਤ ਸਰਕਾਰ ਵੱਲੋਂ 26 ਜਨਵਰੀ 2014, ਗਣਤੰਤਰ ਦਿਵਸ ਮੌਕੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਅਵਾਰਡ ਪ੍ਰਦਾਨ ਕਰਨ ਹਿੱਤ ਰਾਜ ਸਰਕਾਰ ਵੱਲੋਂ ਸਿਫਾਰਿਸ਼ਾਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਲਾਲ ਸਿੰਘ ਰਿਆੜ ਨੇ ਦੱਸਿਆ ਕਿ ਯੋਗ ਖਿਡਾਰੀ ਅਤੇ ਸਾਬਕਾ ਖਿਡਾਰੀ ਆਪਣੀਆਂ ਪ੍ਰਾਪਤੀਆਂ ਦੇ ਅਸਲ ਦਸਤਾਵੇਜ਼, ਸਮੇਤ ਫੋਟੋ ਅਤੇ ਆਪਣਾ ਬਾਇਓਡਾਟਾ ਲੈ ਕੇ 30 ਅਗਸਤ 2013 ਤੱਕ ਜ਼ਿਲ੍ਹਾ ਖੇਡ ਅਫ਼ਸਰ ਕਪੂਰਥਲ਼ਾ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਸੰਪਰਕ ਕਰਨ।