August 22, 2013 admin

ਬਜਾਰਾਂ ਵਿੱਚ ਚਲ ਰਹੇ ਅਣ-ਅਧਿਕਾਰਤ ਜਨਰੇਟਰ ਸੈਟਾਂ ਨੂੰ ਹਟਾਉਣ ਸਬੰਧੀ

 ਸ਼ਿਆਰਪੁਰ, 22 ਅਗਸਤ:(ਭਾਰਤ ਸੰਦੇਸ਼ )

                  ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਬਜਾਰਾਂ ਵਿੱਚ ਚਲ ਰਹੇ ਅਣ-ਅਧਿਕਾਰਤ ਜਨਰੇਟਰ ਸੈਟਾਂ ਨੂੰ ਹਟਾਉਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਨੂੰ ਲਾਗੂ ਕਰਵਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਅਰਵਿੰਦ ਸਲਵਾਨ, ਨਗਰ ਕੌਂਸਲ ਹੁਸ਼ਿਆਰਪੁਰ ਦੇ ਮਿਉਂਸਪਲ ਇੰਜੀਨੀਅਰ ਪਵਨ ਸ਼ਰਮਾ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ ਡੀ ਓ ਮੰਜੂ ਸ਼ਰਮਾ, ਲੋਕ ਨਿਰਮਾਣ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਇਸ ਮੀਟਿੰਗ ਵਿੱਚ ਹਾਜ਼ਰ ਸਨ।

                  ਮੀਟਿੰਗ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟਰੇਟ ਨੇ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ  ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਸ਼ਹਿਰਾਂ ਵਿੱਚ ਵਾਤਾਵਰਣ ਦੀ ਵਿਘੜ ਰਹੀ ਸਥਿਤੀ ਨੂੰ ਮੁੱਖ ਰੱਖ ਕੇ ਅਣ-ਅਧਿਕਾਰਤ ਜਨਰੇਟਰ ਸੈਟਾਂ ਨੂੰ ਹਟਾਉਣ ਸਬੰਧੀ 23 ਜੁਲਾਈ 2013 ਨੂੰ ਫੈਸਲਾ ਸੁਣਾਇਆ ਹੈ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪ ਮੰਡਲ ਹੁਸ਼ਿਆਰਪੁਰ ਦੇ ਬਜਾਰਾਂ ਵਿੱਚ ਦੁਕਾਨਦਾਰਾਂ ਵੱਲੋਂ ਵਰਤੇ ਜਾ ਰਹੇ ਅਣ-ਅਧਿਕਾਰਤ ਡੀਜ਼ਲ ਜਨਰੇਟਰ ਸੈਟਾਂ ਜਿਹੜੇ ਕਿ ਪ੍ਰਦੂਸ਼ਣ ਫੈਲਾ ਰਹੇ ਹਨ, ਨੂੰ ਬੰਦ ਕਰਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੁਕਾਨਦਾਰਾਂ ਪਾਸੋਂ ਤਾਮੀਲ ਕਰਾਉਣ ਅਤੇ ਮਾਰਕੀਟਾਂ ਵਿੱਚ ਲੱਗੇ ਡੀਜ਼ਲ ਜਨਰੇਟਰ ਸੈਟਾਂ ਦੀ ਚੈਕਿੰਗ / ਸਰਵੈ ਕੀਤਾ ਜਾਵੇ ਅਤੇ ਜਿਹੜੇ ਦੁਕਾਨਦਾਰਾਂ ਵੱਲੋਂ ਕਾਨੂੰਨ ਦੀ ਵਿਵਸਥਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ (ਨਾਰਮਜ਼) ਅਨੁਸਾਰ ਡੀਜ਼ਲ ਜਨਰੇਟਰ ਸੈਟਾਂ ਦੀ ਵਰਤੋਂ ਨਹੀਂ ਕੀਤੀ ਜਾ ਰਹੀ, ਉਨ੍ਹਾਂ ਨੂੰ ਤੁਰੰਤ ਨੋਟਿਸ ਜਾਰੀ ਕਰਦੇ ਹੋਏ ਸੀਲ ਕੀਤਾ ਜਾਵੇ।

                  ਉਪ ਮੰਡਲ ਮੈਜਿਸਟਰੇਟ ਹੁਸ਼ਿਆਰਪੁਰ ਨੇ ਆਮ ਜਨਤਾ / ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਵਰਤੇ ਜਾ ਰਹੇ ਅਣ-ਅਧਿਕਾਰਤ ਡੀਜ਼ਲ ਜਨਰੇਟਰ ਸੈਟਾਂ, ਜਿਨ੍ਹਾਂ ਦੀ ਵਰਤੋਂ ਨਾਰਮਜ਼ ਅਨੁਸਾਰ ਨਹੀਂ ਕੀਤੀ ਜਾ ਰਹੀ , ਤੁਰੰਤ ਬੰਦ ਕਰ ਦਿੱਤੇ ਜਾਣ। 

Translate »