ਜਲੰਧਰ 23 ਅਗਸਤ 2013
ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ 7 ਮਲਟੀ ਪਰਪਜ਼ ਸਟੇਡੀਅਮਾਂ ਦੀ ਉਸਾਰੀ ਉਤੇ 200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਜਾਣਕਾਰੀ ਸ੍ਰੀ ਪਵਨ ਕੁਮਾਰ ਟੀਨੂੰ ਮੁੱਖ ਸੰਸਦੀ ਸਕੱਤਰ ਖੇਡ ਵਿਭਾਗ ਪੰਜਾਬ ਸਰਕਾਰ ਨੇ ਆਦਮਪੁਰ ਵਿਖੇ ਹਲਕੇ ਦੇ 7 ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡ ਮੈਦਾਨਾਂ ਦੀ ਮੁਰੰਮਤ ਲਈ 11 ਲੱਖ ਰੁਪਏ ਦੇ ਰਾਸ਼ੀ ਦੇ ਚੈਕ ਤਕਸੀਮ ਕਰਨ ਮੌਕੇ ਦਿੱਤੀ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਖੇਡਾਂ ਵਿਚ ਚੰਗੇ ਨਤੀਜੇ ਦੇਣ ਵਾਸਤੇ ਨੌਜਵਾਨਾਂ ਨੂੰ ਹੇਠਲੇ ਪੱਧਰ ਤੋਂ ਖੇਡਾਂ ਲਈ ਤਿਆਰ ਕਰ ਰਹੀ ਹੈ ਤੇ ਇਸ ਮੰਤਵ ਲਈ 50 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਜ਼ਿਲ•ੇ ਦੇ ਪਿੰਡ ਘੁੱਦਾ ਵਿਖੇ ਸਪੋਰਟਸ ਸਕੂਲ ਦੀ ਉਸਾਰੀ ਕੀਤੀ ਗਈ ਹੈ ਅਤੇ ਇਸੇ ਤਰ•ਾਂ ਜਲੰਧਰ ਦੇ ਖੇਡ ਸਕੂਲ ਅਤੇ ਕਾਲਜ ਕੰਪਲੈਕਸ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਸਰਕਾਰ ਵਲੋਂ ਪਿੰਡਾਂ ਵਿਚ 5 ਹਜਾਰ ਜਿਮ ਤਿਆਰ ਕੀਤੇ ਗਏ ਹਨ ਅਤੇ 9000 ਖੇਡ ਕਿੱਟਾਂ ਵੰਡੀਆ ਗਈਆਂ ਹਨ।
ਉਨ•ਾ ਦੱਸਿਆ ਕਿ ਆਦਮਪੁਰ ਹਲਕੇ ਵਿਚ ਖੇਡਾਂ ਨੂੰ ਬੜਾਵਾ ਦੇਣ ਲਈ ਆਦਮਪੁਰ ਦੇ ਖੇਡ ਸਟੇਡੀਅਮ ਨੂੰ ਨਮੂਨੇ ਦਾ ਸਟੇਡੀਅਮ ਬਣਾਇਆ ਜਾਵੇਗਾ ਅਤੇ ਹਲਕੇ ਦੇ ਹਰ ਪਿੰਡ ਨੂੰ ਖੇਡ ਕਿੱਟਾਂ ਦੇ ਕੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਬਲਾਕ ਪੱਧਰ ਤੇ ਮਿੰਨੀ ਖੇਡ ਸਟੇਡੀਅਮ ਦੀ ਉਸਾਰੀ ਕੀਤੀ ਜਾਵੇਗੀ। ਪਿੰਡਾਂ ਦੇ ਵਿਕਾਸ ਸਬੰਧੀ ਬੋਲਦਿਆਂ ਉਨ•ਾਂ ਕਿਹਾ ਕਿ ਪਿੰਡਾਂ ਵਿਚੋ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ । ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਗੰਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਉਨ•ਾਂ ਦੀ ਰਿਪੋਰਟ ਤਿਆਰ ਕਰਨਗੇ ਤਾਂ ਜੋ ਉਨ•ਾਂ ਪਿੰਡਾਂ ਨੂੰ ਲੋੜ ਅਨੁਸਾਰ ਉਨ•ਾਂ ਪਿੰਡਾਂ ਨੂੰ ਗੰਦੇ ਪਾਣੀ ਦੇ ਨਿਕਾਸ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਸਕਣ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸ੍ਰ.ਮੇਜਰ ਸਿੰਘ, ਜਥੇਦਾਰ ਹਰਮੇਲ ਸਿੰਘ, ਜਥੇਦਾਰ ਸਤਨਾਮ ਸਿੰਘ, ਬੀਬੀ ਮਨਜੀਤ ਕੌਰ ਸੰਮਤੀ ਮੈਂਬਰ, ਸਰਪੰਚ ਸ੍ਰ.ਜਸਪਾਲ ਸਿੰਘ, ਸ੍ਰੀ ਪ੍ਰੀਤਮ ਸਿੰਘ ਅਤੇ ਪਿੰਡ ਉਦਾਸੀਆਂ,ਅਰਜਨ ਵਾਲ, ਸਿਕੰਦਰਪੁਰ, ਕੰਦੋਲਾ, ਖੁਰਦਪੁਰ, ਡਮੁੰਡਾ ਅਤੇ ਹਰੀਪੁਰ ਪਿੰਡਾਂ ਦੀਆਂ ਪੰਚਾਇਤਾਂ ਦੇ ਸਰਪੰਚ ਅਤੇ ਮੈਂਬਰ ਪੰਚਾਇਤ ਤੇ ਹੋਰ ਪਤਵੰਤੇ ਵੀ ਹਾਜਰ ਸਨ।