ਅੰਮਿ੍ਤਸਰ 31 Oct 2013: ਅੰਮਿ੍ਤਸਰ ਵਿਕਾਸ ਮੰਚ ਨੇ ਮੰਗ ਕੀਤੀ ਹੈ ਕਿ ਅੰਮਿ੍ਤਸਰ ਨੂੰ ਵਿਰਾਸਤੀ ਸ਼ਹਿਰ ਘੋਸ਼ਿਤ ਕਰਨ ਲਈ ਚਲ ਰਹੇ ਵਿਧਾਨ ਸਭਾ ਸੈਸ਼ਨ ਵਿਚ ਮਤਾ ਪਾਸ ਕੀਤਾ ਜਾਵੇ। ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਲਿਖੇ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ 30 ਦਸੰਬਰ 2009 ਨੂੰ ਮੁੱਖ ਮੰਤਰੀ ਨੇ ਇਕ ਬਿਆਨ ਦਿੱਤਾ ਸੀ ਕਿ ਅੰਮਿ੍ਤਸਰ ਨੂੰ ਵਿਰਾਸਤੀ ਸ਼ਹਿਰ ਘੋਸ਼ਿਤ ਕਰਨ ਲਈ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਵੇਗਾ।ਪਰ ਚਾਰ ਸਾਲ ਬੀਤ ਜਾਣ ‘ਤੇ ਵੀ ਇਹ ਮਤਾ ਪਾਸ ਨਹੀਂ ਕੀਤਾ ਗਿਆ ਤੇ ਇਹ ਐਲਾਨ ਅਖਬਾਰਾਂ ਦਾ ਸ਼ਿੰਗਾਰ ਬਣ ਕੇ ਰਹੇ ਗਿਆ ਹੈ।
ਯਾਦ ਰਹੇ ਕਿ ਸ. ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਵਿਚ ਅੰਮਿ੍ਤਸਰ ਨੂੰ ਵਿਰਾਸਤੀ ਸ਼ਹਿਰ ਘੋਸ਼ਿਤ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਇਹ ਕਹੇ ਕਿ ਅਪ੍ਰਵਾਨ ਕਰ ਦਿੱਤਾ ਸੀ ਕਿ ਸਵਿਧਾਨ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ।ਇਸ ਸਬੰਧੀ ਮੁੱਖ-ਮੰਤਰੀ ਦਾ ਇਹ ਬਿਆਨ ਆਇਆ ਸੀ। ਇਸ ਤੋਂ ਬਾਦ ਨਾ ਤਾਂ ਸ. ਨਵਜੋਤ ਸਿੰਘ ਸਿੱਧੂ ਦਾ ਕੋਈ ਬਿਆਨ ਆਇਆ ਤੇ ਨਾ ਹੀ ਮੁੱਖ ਮੰਤਰੀ ਦਾ ।