September 10, 2015 admin

ਅਹਾਤਿਆਂ ‘ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਸਬੰਧੀ ਹੁਕਮ ਜਾਰੀ

 ਜਲੰਧਰ, 10 ਸਤੰਬਰ- ਡਿਪਟੀ ਕਮਿਸ਼ਨਰ ਪੁਲੀਸ ਜਲੰਧਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲੀਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੇ ਸਾਰੇ ਅਹਾਤਿਆਂ ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਜ਼ਿੰਮੇਵਾਰੀ ਅਹਾਤਾ ਮਾਲਕਾਂ ਦੀ ਹੋਵੇਗੀ ਅਤੇ ਚੈੱਕ ਕਰਨ ਦੀ ਜ਼ਿੰਮੇਵਾਰੀ ਕਰ ਤੇ ਆਬਕਾਰੀ ਵਿਭਾਗ ਦੀ ਹੋਵੇਗੀ। ਇਹ ਹੁਕਮ ਮਿਤੀ 10.9.2015 ਤੋਂ 8.11.2015 ਤੱਕ ਲਾਗੂ ਰਹੇਗਾ।

 

Translate »