ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਜਲੰਧਰ, 10 ਸਤੰਬਰ- ਡਿਪਟੀ ਕਮਿਸ਼ਨਰ ਪੁਲੀਸ ਜਲੰਧਰ ਸ੍ਰੀ ਸੰਦੀਪ ਕੁਮਾਰ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 18.9.2015 ਨੂੰ ਜੈਨ ਮਹਾਪੂਰਵ ਸੰਬਤਸਰੀ ਦੇ ਸਬੰਧ ਵਿੱਚ ਪੁਲੀਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਮੀਟ ਅਤੇ ਅੰਡਿਆਂ ਦੀਆਂ ਸਾਰੀਆਂ ਦੁਕਾਨਾਂ, ਰੇਹੜੀਆਂ, ਬੁਚੜਖਾਨੇ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਇਸ ਦਿਨ ਹੋਟਲ, ਢਾਬਿਆਂ ਅਤੇ ਅਹਾਤਿਆਂ ‘ਤੇ ਮੀਟ/ਅੰਡੇ ਬਨਾਉਣ ਤੇ ਪਰੋਸਣ ‘ਤੇ ਪਾਬੰਦੀ ਹੋਵੇਗੀ।