ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਮੀਨ ਹੇਠਾਂ ਪਾਣੀ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਹੈ। ਇਸ ਦੇ ਲਈ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਪਾਣੀ ਦੀ ਦੁਰਵਰਤੋਂ ਨੂੰ ਰੋਕਣ ਲਈ ਲੋਕਾਂ ਨੂੰ ਆਪਣੇ ਤੌਰ ‘ਤੇ ਪਹਿਲ ਕਰਨੀ ਚਾਹੀਦੀ ਹੈ ਅਤੇ ਪੀਣ ਵਾਲੇ ਪਾਣੀ ਦਾ ਪ੍ਰਯੋਗ ਸਹੀ ਢੰਗ ਨਾਲ ਕਰਨਾ ਚਾਹੀਦਾ ਹੈ। ਕੁਦਰਤ ਨੇ ਸਾਨੂੰ ਇਹ ਅਨਮੋਲ ਖ਼ਜ਼ਾਨਾ ਬਖਸ਼ਿਆਂ ਹੈ ਜਿਸ ਨੂੰ ਕਿਸੇ ਹੋਰ ਤਰੀਕੇ ਨਾਲ ਪੈਦਾ ਨਹੀਂ ਕੀਤਾ ਜਾ ਸਕਦਾ। ਇਸ ਦੀ ਸੰਭਾਲ ਲਈ ਕੇਵਲ ਇੱਕੋ ਰਸਤਾ ਵਾਤਾਵਰਣ ਨੂੰ ਸੰਤੁਲਿਤ ਬਣਾ ਕੇ ਰੱਖਣਾ ਹੈ, ਜਿਥੇ ਪਾਣੀ ਦੀ ਦੁਰਵਰਤੋਂ ਨੂੰ ਰੋਕਣਾ ਚਾਹੀਦਾ ਹੈ, ਉਥੇ ਪੌਦੇ ਲਗਾ ਕੇ ਕੁਦਰਤ ਦੇ ਇਸ ਅਨਮੋਲ ਖ਼ਜ਼ਾਨੇ ਨੂੰ ਬਚਾਇਆ ਜਾ ਸਕਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਸਮੇਂ-ਸਮੇਂ ਸਿਰ ਪਾਣੀ ਦੀ ਦੂਰਵਰਤੋਂ ਨੂੰ ਰੋਕਣ ਲਈ ਕੈਂਪ ਲਗਾ ਕੇ ਵੱਖਰੇ ਤੌਰ ‘ਤੇ ਜਾਣਕਾਰੀ ਦਿੱਤੀ ਜਾਂਦੀ ਹੈ ਪਰ ਅਸਲ ਮਕਸਦ ਤਾਂ ਹੀ ਪੂਰਾ ਹੋ ਸਕਦਾ ਹੈ ਜੇਕਰ ਲੋਕ ਆਪ ਪਾਣੀ ਦੀ ਸੰਭਾਲ ਲਈ ਸੁਚੇਤ ਹੋਣ ਅਤੇ ਲੋੜੀਂਦੇ ਕਦਮ ਪੁਟਣ। ਉਨ•ਾਂ ਕਿਹਾ ਕਿ ਖੇਤਾਂ ਨੂੰ ਪਾਣੀ ਲਗਾਉਣ ਸਮੇਂ ਵੀ ਪਾਣੀ ਦੀ ਸੰਭਾਲ ਸਬੰਧੀ ਕਈ ਤਰ•ਾਂ ਦੇ ਉਪਰਾਲੇ ਕੀਤੇ ਜਾ ਸਕਦੇ ਹਨ ਜਿਸ ਦੇ ਲਈ ਵਿਭਾਗਾਂ ਦੇ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਸਾਫ਼ ਪੀਣ ਵਾਲੇ ਪਾਣੀ ਨੂੰ ਅਜਾਈਂ ਨਹੀਂ ਵਗਣ ਦੇਣਾ ਚਾਹੀਦਾ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਹਰ ਲੋੜੀਂਦੇ ਕਦਮ ਪੁੱਟੇ ਜਾਣ ਅਤੇ ਲੋੜ ਅਨੁਸਾਰ ਪਾਣੀ ਦਾ ਪ੍ਰਯੋਗ ਕੀਤਾ ਜਾਵੇ।++