September 15, 2015 admin

ਡੀ ਸੀ ਨੇ ਕੀਤੀ ਝੋਨੇ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦੀ ਮੀਟਿੰਗ

 ਡੀ ਸੀ ਨੇ ਕੀਤੀ ਝੋਨੇ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦੀ ਮੀਟਿੰਗ

ਹੁਸ਼ਿਆਰਪੁਰ, 15 ਸਤੰਬਰ: ਝੋਨੇ ਦੀ ਖਰੀਦ ਸਬੰਧੀ ਜਿਲ੍ਹਾ ਹੁਸ਼ਿਆਰਪੁਰ ਵਿੱਚ 62 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਸ ਸਾਲ ਲਗਭਗ 2 ਲੱਖ 92 ਹਜ਼ਾਰ ਮੀਟ੍ਰਿਕ ਟਨ ਮੰਡੀਆਂ ਵਿੱਚ ਝੋਨਾ ਆਉਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇਥੇ ਝੋਨੇ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪਿਛਲੇ ਸਾਲ 2 ਲੱਖ 52 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ। ਇਸ ਵਾਰ 2 ਲੱਖ 92 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ 1 ਅਕਤੂਬਰ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਦੇ ਫੜਾਂ ਦੀ ਸਾਫ਼-ਸਫਾਈ, ਰੌਸ਼ਨੀ, ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਦੇਣ,  ਬਾਰਦਾਨੇ ਅਤੇ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਤਰਪਾਲਾਂ ਦਾ ਵਿਸ਼ੇਸ਼ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦਾ ਸਹੀ ਮੁੱਲ ਪ੍ਰਾਪਤ ਕਰਨ ਲਈ ਰਾਤ ਵੇਲੇ ਝੋਨੇ ਦੀ ਕਟਾਈ ਨਾ ਕਰਨ ਅਤੇ ਨਿਰਧਾਰਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦਾ ਸਹੀ ਭਾਅ ਮਿਲ ਸਕੇ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।                  ਇਸ ਮੌਕੇ ਤੇ ਕੰਟਰੋਲ ਖੁਰਾਕ ਤੇ ਸਿਵਲ ਸਪਲਾਈ ਰਜਨੀਸ਼ ਕੌਰ, ਡੀ ਐਮ ਪਨਸਪ ਮਨਪ੍ਰੀਤ ਸਿੰਘ, ਡੀ ਐਮ ਵੇਅਰਹਾਊਸ ਕਾਬਲ ਸਿੰਘ, ਡੀ ਐਮ ਮਾਰਕਫੈਡ ਬਲਵੰਤ ਸਿੰਘ ਅਤੇ ਡੀ ਐਮ ਪੰਜਾਬ ਐਗਰੋ ਸਰਬਜੀਤ ਸਿੰਘ ਹਾਜ਼ਰ ਸਨ। 

Translate »