September 15, 2015 admin

ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ
ਜ਼ਿਲ੍ਹਾ ਚੋਣ ਅਫਸਰ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ
ਦਾਅਵੇ ਅਤੇ ਇਤਰਾਜ਼ 15 ਸਤੰਬਰ ਤੋਂ 14 ਅਕਤੂਬਰ ਤੱਕ ਲਏ ਜਾਣਗੇ
ਜਲੰਧਰ, 15 ਸਤੰਬਰ 15
ਭਾਰਤੀ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1.1.2016  ਦੇ ਅਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਕਮਲ ਕਿਸ਼ੋਰ ਯਾਦਵ ਵਲੋਂ ਅੱਜ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
                  ਉਨ੍ਹਾਂ ਦੱਸਿਆ ਕਿ ਇਸ ਯੋਗਤਾ ਮਿਤੀ ਅਨੁਸਾਰ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ 15-9-2015 ਤੋਂ 14-10-2015 ਤੱਕ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ. 6, ਵੋਟ ਕੱਟਣ ਲਈ ਫਾਰਮ ਨੰ. 7, ਵੋਟ ਵਿੱਚ ਸੋਧ ਕਰਨ ਲਈ ਫਾਰਮ ਨੰ. 8, ਇੱਕ ਹੀ ਵਿਧਾਨ ਸਭਾ ਚੋਣ ਹਲਕੇ ਵਿੱਚ ਆਪਣੀ ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰ. 8-À ਅਤੇ ਐਨ.ਆਰ.ਆਈ. ਵਿਅਕਤੀ ਆਪਣੇ ਵੋਟ ਬਣਾਉਣ ਲਈ ਫਾਰਮ ਨੰ. 6-À ਭਰਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਬੂਥ ਲੈਵਲ ਅਫਸਰ ਨੂੰ ਦੇ ਸਕਦਾ ਹੈ।
                  ਉਨ੍ਹਾਂ ਦੱਸਿਆ ਕਿ 16.09.2015 ਅਤੇ 30.09.2015 ਨੂੰ ਗਰਾਮ ਸਭਾਵਾਂ/ਸਥਾਨਕ ਸਰਕਾਰ ਸੰਸਥਾਵਾਂ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੀਆਂ ਮੀਟਿੰਗ ਵਿਚ ਚੋਣ ਖੇਤਰ ਦੀ ਵੋਟਰ ਸੂਚੀ ਨੂੰ ਪੜ੍ਹਨ ਅਤੇ ਮੁਆਇਨਾਂ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਸਪੈਸ਼ਲ ਮੁਹਿੰਮ ਤਹਿਤ  20-9-2015 (ਐਤਵਾਰ) ਅਤੇ ਮਿਤੀ 4-10-2015 (ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ ਬੂਥ ਲੈਵਲ ਅਫਸਰ ਆਪਣੇ-ਆਪਣੇ ਸਬੰਧਤ ਪੋਲਿੰਗ ਬੂਥਾਂ ਉੱਪਰ ਸਵੇਰੇ 9-00 ਵਜੇ ਤੋਂ ਲੈ ਕੇ ਸ਼ਾਮ 5-00 ਵਜੇ ਤੱਕ ਆਮ ਜਨਤਾ ਪਾਸੋਂ ਉਪਰੋਕਤ ਫਾਰਮ ਲੈਣ ਲਈ ਹਾਜ਼ਰ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ ਵੀ ਹਾਜ਼ਰ ਰਹਿਣਗੇ।  ਉਨ੍ਹਾਂ ਦੱਸਿਆ ਕਿ ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 16.11.2015 ਨੂੰ ਕੀਤਾ ਜਾਵੇਗਾ। ਇਸੇ ਤਰ੍ਹਾਂ ਡਾਟਾ ਬੇਸ ਦੀ ਅਪਡੇਸ਼ਨ ਫੋਟੋਆਂ ਡਾਟਾਬੇਸ ਵਿਚ ਸ਼ਾਮਿਲ ਕਰਨ, ਕੰਟਰੋਲ ਟੇਬਲ ਅਪਡੇਟ ਕਰਨ, ਅਨੁਪੂਰਕ ਸੂਚੀਆਂ ਦੀ ਤਿਆਰੀ ਅਤੇ ਛਪਾਈ 15.12.2015 ਤੱਕ ਕੀਤੀ ਜਾਵੇਗੀ । ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 11.01.2016 ਨੂੰ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੀ ਵਾਰ ਰਜਿਸਟਰਡ ਹੋਏ ਨੌਜਵਾਨ ਵੋਟਰਾਂ ਨੂੰ ਵੋਟਰ ਫੋਟੋ ਪਹਿਚਾਣ ਪੱਤਰ ਜਾਰੀ ਕਰਨ ਲਈ ਸਪੈਸ਼ਲ ਮੁਹਿੰਮ ਤਹਿਤ 25 ਜਨਵਰੀ 2016 ਨੂੰ ਸਮਾਰੋਹ ਕੀਤਾ ਜਾਵੇਗਾ। ਉਨ੍ਹਾਂ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਜਲਦ ਨਿਯੁਕਤ ਕਰਨ ਦੇ ਨਾਲ ਨਾਲ ਹਰ ਯੋਗ ਵਿਅਕਤੀ ਨੂੰ ਬਤੌਰ ਵੋਟਰ ਰਜਿਸਟਰਡ ਕਰਵਾਉਣ ਲਈ ਚੋਣ ਕਮਿਸ਼ਨ ਦੀ ਇਸ ਮੁਹਿੰਮ ‘ਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
       ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 30-ਫਿਲੌਰ ਲਈ ਉਪ-ਮੰਡਲ ਮੈਜਿਸਟ੍ਰੇਟ ਫਿਲੌਰ ਸ੍ਰੀ ਜਸਬੀਰ ਸਿੰਘ, ਵਿਧਾਨ ਸਭਾ ਚੋਣ ਹਲਕਾ 31-ਨਕੋਦਰ ਲਈ ਉਪ-ਮੰਡਲ ਮੈਜਿਸਟ੍ਰੇਟ ਨਕੋਦਰ ਸ੍ਰੀ ਕੁਲਵੰਤ ਸਿੰਘ,  ਵਿਧਾਨ ਸਭਾ ਚੋਣ ਹਲਕਾ 32-ਸ਼ਾਹਕੋਟ ਲਈ ਉਪ ਮੰਡਲ ਮੈਜਿਸਟ੍ਰੇਟ ਸ਼ਾਹਕੋਟ ਸ੍ਰੀ ਸੰਜੀਵ ਸ਼ਰਮਾ, ਵਿਧਾਨ ਸਭਾ ਚੋਣ ਹਲਕਾ 33-ਕਰਤਾਰਪੁਰ ਲਈ ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਵਿਧਾਨ ਸਭਾ ਚੋਣ ਹਲਕਾ 34-ਜਲੰਧਰ ਪੱਛਮੀ ਲਈ ਮੁੱਖ ਪ੍ਰਸ਼ਾਸਕ, ਜਲੰਧਰ ਵਿਕਾਸ ਅਥਾਰਟੀ, ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਵਿਧਾਨ ਸਭਾ ਚੋਣ ਹਲਕਾ 35-ਜਲੰਧਰ ਕੇਂਦਰੀ ਲਈ ਉਪ ਮੰਡਲ ਮੈਜਿਸਟ੍ਰੇਟ ਜਲੰਧਰ-1 ਸ੍ਰੀ ਰਜਤ ਓਬਰਾਏ, ਵਿਧਾਨ ਸਭਾ ਚੋਣ ਹਲਕਾ 36-ਜਲੰਧਰ ਉੱਤਰੀ ਲਈ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਜਲੰਧਰ ਸ੍ਰੀ ਪ੍ਰਨੀਤ ਭਾਰਦਵਾਜ, ਵਿਧਾਨ ਸਭਾ ਚੋਣ ਹਲਕਾ 37-ਜਲੰਧਰ ਕੈਂਟ ਲਈ ਸੈਕਟਰੀ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ ਜਲੰਧਰ ਸ੍ਰੀ ਗੁਰਮੀਤ ਸਿੰਘ ਅਤੇ ਵਿਧਾਨ ਸਭਾ ਚੋਣ ਹਲਕਾ 38-ਆਦਮਪੁਰ ਲਈ ਜੁਆਇੰਟ ਕਮਿਸ਼ਨਰ, ਨਗਰ ਨਿਗਮ ਜਲੰਧਰ ਸ੍ਰੀ ਰਾਜੀਵ ਵਰਮਾ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਗੁਰਚਰਨ ਸਿੰਘ ਚੰਨੀ, ਤਹਿਸੀਲਦਾਰ ਚੋਣਾ ਸ੍ਰੀ ਪ੍ਰਵੇਸ਼ ਟਾਂਗਰੀ, ਡੀ.ਪੀ.ਆਰ.ਓ.ਸ੍ਰ.ਗੁਰਮੀਤ ਸਿੰਘ  ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 
Translate »