September 15, 2015 admin

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ  ਹੁਸਿਆਰਪੁਰ, 15 ਸਤੰਬਰ:  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਕਮਿਸ਼ਨਰ (ਜ) ਨਵਨੀਤ ਕੌਰ ਬੱਲ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਇੱਕ ਵਿਸ਼ੇਸ਼ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਦੌਰਾਨ ਸਹਾਇਕ ਕਮਿਸ਼ਨਰ ਨਵਨੀਤ ਕੌਰ ਬੱਲ  ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1-1-2016 ਦੇ ਅਧਾਰ ‘ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ  ਦਾ ਕੰਮ ਮਿਤੀ 15 ਸਤੰਬਰ 2015 ਤੋਂ  ਸ਼ੁਰੂ ਹੋ ਗਿਆ ਹੈ। ਅੱਜ ਰਾਜਨੀਤਿਕ ਪਾਰਟੀਆਂ ਨੁੰ ਵੋਟਰ ਸੂਚੀਆਂ ਦੀ ਹਾਰਡ ਤੇ ਸਾਫ਼ਟ ਕਾਪੀ ਮੁਹੱਈਆ ਕਰਵਾਈ ਗਈ ਹੈ।         ਉਨਾਂ ਦੱਸਿਆ ਕਿ ਇਸ ਯੋਗਤਾ ਮਿਤੀ ਅਨੁਸਾਰ 18 ਸਾਲ ਜਾਂ  ਵੱਧ ਉਮਰ ਦਾ ਕੋਈ ਵੀ ਵਿਅਕਤੀ  14 ਅਕਤੂਬਰ 2015 ਤੱਕ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ. 6, ਵੋਟ ਕੱਟਣ ਲਈ ਫਾਰਮ ਨੰ. 7, ਵੋਟ ਵਿੱਚ ਸੋਧ ਕਰਨ ਲਈ ਫਾਰਮ ਨੰ. 8, ਇੱਕ ਹੀ ਵਿਧਾਨ ਸਭਾ ਚੋਣ ਹਲਕੇ ਵਿੱਚ ਆਪਣੀ ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰ. 8-À ਭਰਕੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਜਾਂ ਬੂਥ ਲੈਵਲ ਅਫਸਰ ਨੂੰ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 16 ਸਤੰਬਰ ਅਤੇ 30 ਸਤੰਬਰ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਖੇਤਰ ਵਿੱਚ ਵੋਟਰਸੂਚੀ ਪੜ੍ਹ ਕੇ ਸੁਣਾਉਣਗੇ ਅਤੇ 20 ਸਤੰਬਰ ਅਤੇ 4 ਅਕਤੂਰ ਨੂੰ ਸਮੂਹ ਬੀ ਐਲ ਓਜ਼ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੀ ਐਲ ਏਜ਼ ਆਪਣੇ-ਆਪਣੇ ਪੋਲਿੰਗ ਸਟੇਸ਼ਨ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਯੋਗ ਵਿਅਕਤੀਆਂ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਦਾਅਵੇ ਅਤੇ ਇਤਰਾਜਾਂ ਦਾ ਨਿਪਟਾਰਾ 16 ਨਵੰਬਰ 2015 ਨੂੰ ਹੋਵੇਗਾ।  ਇਸ ਤੋਂ ਇਲਾਵਾ 15 ਦਸੰਬਰ 2015 ਨੂੰ ਡਾਟਾ ਬੇਸ, ਫੋਟੋਗ੍ਰਾਫਸ ਨੂੰ ਅਪਡੇਟ ਕੀਤਾ ਜਾਵੇਗਾ, 11 ਜਨਵਰੀ 2016 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨ ਹੋਵੇਗੀ।         ਇਸ ਮੌਕੇ ‘ਤੇ ਤਹਿਸੀਲਦਾਰ ਚੋਣਾਂ ਕਰਨੈਲ ਸਿੰਘ, ਕਾਨੂੰਗੋ ਚੋਣਾਂ ਸੁਖਦੇਵ ਸਿੰਘ, ਭਾਜਪਾ ਆਗੂ ਵਿਜੇ ਸੂਦ, ਬੀ ਐਸ ਪੀ ਦੇ ਮਦਨ ਸਿੰਘ ਬੈਂਸ, ਸ੍ਰੋਮਣੀ ਅਕਾਲੀ ਦਲ ਦੇ ਦਲੀਪ ਸਿੰਘ, ਕਮਿਉਂਿਨਸਟ ਪਾਰਟੀ (ਮਾਰਕਸਵਾਦੀ) ਦੇ ਗੁਰਬਖਸ਼ ਸਿੰਘ, ਸੀ ਪੀ ਆਈ ਵੱਲੋਂ ਧਿਆਨ ਸਿੰਘ ਵੀ ਮੌਜੂਦ ਸਨ।

Translate »