September 15, 2015 admin

ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦਾ ਜਾਇਜਾ

 ਕਪੂਰਥਲਾ, 15 ਸਤੰਬਰ  :       

ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੀ ਮੀਟਿੰਗ ਸ਼੍ਰੀ ਯੁਵਰਾਜ ਭੁਪਿੰਦਰ ਸਿੰਘ, ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ, ਕਪੂਰਥਲਾ ਦੀ ਪ੍ਰਧਾਨਗੀ ਹੇਠ ਅੱਜ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿਖੇ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦਾ ਜਾਇਜਾ ਲਿਆ ਗਿਆ । ਇਸ ਮੌਕੇ ਮਾਸਟਰ ਗੁਰਦੇਵ ਸਿੰਘ ਵਾਈਸ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਕਪੂਰਥਲਾ, ਸ਼੍ਰੀ ਸਰਬਜੀਤ ਸਿੰਘ ਵਾਲੀਆ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼੍ਰੀ ਅਮਰਜੀਤ ਸਿੰਘ ਉੱਪ ਮੁੱਖ ਕਾਰਜਕਾਰੀ ਅਫਸਰ, ਸ਼੍ਰੀ ਦਲਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਕਪੂਰਥਲਾ, ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਮੈਬਰ, ਬਲਾਕ ਸੰਮਤੀਆਂ ਦੇ ਅਹੁਦੇਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

ਮੀਟਿੰਗ ਦੌਰਾਨ ਯੁਵਰਾਜ ਭੁਪਿੰਦਰ ਸਿੰਘ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਨੇ ਵੱਖ-ਵੱਖ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਵੱਖ-ਵੱਖ ਸਕੀਮਾਂ ਤਹਿਤ ਕਰਵਾਏ ਜਾ ਰਹੇ ਕੰਮਾਂ ਦਾ ਵੀ ਜਾਇਜਾ ਲਿਆ । ਉਹਨਾਂ ਨੇ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਦੇ ਲੋਕਾਂ ਦੀਆਂ ਕੱਟੀਆਂ ਗਈਆਂ ਪੈਨਸ਼ਨਾਂ ਦੀ ਜਾਂਚ ਕਰਕੇ ਯੋਗ ਲਾਭਪਾਤਰੀਆਂ ਦੀਆਂ ਪੈਨਸ਼ਨਾਂ ਲਗਾਉਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ।

       ਉਹਨਾਂ ਨੇ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਕਿਹਾ ਕਿ ਯੋਗ ਲਾਭਪਾਤਰੀਆਂ ਦੇ ਵੱਧ ਤੋਂ ਵੱਧ ਨੀਲੇ ਕਾਰਡ ਬਣਾਉਣ ਵਿੱਚ ਸਹਾਇਤਾ ਕੀਤੀ ਜਾਵੇ ਤਾਂ ਜੋ ਸਰਕਾਰ ਦੁਆਰਾ ਗਰੀਬ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕ ਲੈ ਸਕਣ । ਉਹਨਾਂ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਪਿੰਡਾਂ ਦੇ ਗਰੀਬ ਲੋਕਾਂ ਨੂੰ ਪਖਾਨੇ ਬਣਾਉਣ ਲਈ ਦਿੱਤੀ ਜਾ ਰਹੀ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇ ।

      ਮੀਟਿੰਗ ਵਿੱਚ ਸ਼੍ਰੀ ਗੁਲਬਰਗ ਲਾਲ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀਮਤੀ ਪਰਮਿੰਦਰ ਕੌਰ ਚੇਅਰਪਰਸਨ ਬਲਾਕ ਸੰਮਤੀ ਢਿਲਵਾਂ, ਸ਼੍ਰੀ ਕੱਥਾ ਸਿੰਘ ਚੇਅਰਮੈਨ ਪੰਚਾਇਤ ਸੰਮਤੀ ਸੁਲਤਾਨਪੁਰ ਲੋਧੀ, ਸ਼੍ਰੀ ਬਲਕਾਰ ਸਿੰਘ ਚੇਅਰਮੈਨ ਬਲਾਕ ਸੰਮਤੀ ਨਡਾਲਾ, ਸ਼੍ਰੀ ਹਰਭਜਨ ਖਲਵਾੜਾ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਬਲਵਿੰਦਰ ਕੌਰ, ਸ਼੍ਰੀ ਗੁਰਿੰਦਰਜੀਤ ਸਿੰਘ, ਸ਼੍ਰੀਮਤੀ ਜਸਵਿੰਦਰ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ, ਸ਼੍ਰੀ ਗੁਰਪ੍ਰਤਾਪ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਲਤਾਨਪੁਰ ਲੋਧੀ, ਸ਼੍ਰੀ ਭੁਪਿੰਦਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨਡਾਲਾ ਅਤੇ ਸ਼੍ਰੀ ਪਰਮਜੀਤ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਢਿਲਵਾਂ ਅਤੇ ਸ਼੍ਰੀ ਸਤਨਾਮ ਸਿੰਘ ਏ. ਪੀ. ਓ. ਆਦਿ ਹਾਜ਼ਰ ਸਨ।

———–

Translate »