July 14, 2021 admin

ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣ

ਅੰਮ੍ਰਿਤਸਰ 13 ਜੁਲਾਈ 2021  :- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਹਰਦੀਪ ਸਿੰਘ ਚਾਹਲ ਨੇ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਲਿਖੇ ਇੱਕ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਕਰੋਨਾ ਕਾਰਨ ਪਿਛਲੇ ਲੰਬੇ ਸਮੇਂ ਤੋਂ ਸਕੂਲ ਬੰਦ ਚਲੇ ਆ ਰਹੇ ਸਨ, ਹੁਣ ਸਰਕਾਰ ਨੇ ਸਕੂਲ ਤਾਂ ਖੋਲ੍ਹ ਦਿੱਤੇ ਹਨ, ਪਰ ਉੱਥੇ ਵਿਦਿਆਰਥੀਆਂ ਨੂੰ ਨਹੀਂ ਸੱਦਿਆ ਜਾ ਰਿਹਾ।ਕੇਵਲ ਸਟਾਫ਼ ਆਉਂਦਾ ਹੈ।  ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਾਈ ਜਾਂਦੀ ਹੈ। ਕੇਵਲ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੋਨ ਦਿੱਤੇ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ਐਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਬਾਕੀ ਵਿਦਿਆਰਥੀਆਂ ਨੂੰ ਫੋਨ ਨਹੀਂ ਦਿੱਤੇ ਗਏ। ਕਿਉਂਕਿ ਸਰਕਾਰੀ ਸਕੂਲਾਂ ਵਿੱਚ ਕੇਵਲ ਗਰੀਬ ਵਿਦਿਆਰਥੀ ਪੜ੍ਹਦੇ ਹਨ, ਜਿਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਸਮਾਰਟ ਫੋਨ ਖਰੀਦ ਕੇ ਨਹੀਂ ਦੇ ਸਕਦੇ।ਇਸ ਲਈ ਰਾਜ ਸਰਕਾਰ ਸਮਾਰਟ ਫੋਨ ਵੱਡੀ ਪੱਧਰ ‘ਤੇ ਖਰੀਦ ਕੇ ਸਭ ਵਿਦਿਆਰਥੀਆਂ ਨੂੰ ਦੇਵੇ ਤਾਂ ਜੋ ਉਹ ਵੀ ਪ੍ਰਾਈਵੇਟ ਸਕੂਲਾਂ ਵਾਂਗ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

Translate »