ਅੰਮ੍ਰਿਤਸਰ 27 ਦਸੰਬਰ 2021 (ਭਾਰਤ ਸੰਦੇਸ਼ ਬਿਊਰੋ) :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਿਮਟਿਡ (ਪਰਕਸ) ਵੱਲੋਂ ਡਾ: ਕਰਨੈਲ ਸਿੰਘ ਥਿੰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਅਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਡਾ. ਥਿੰਦ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ।
ਉਹ ਪਹਿਲਾਂ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਚ ਪੰਜਾਬੀ ਦੇ ਪ੍ਰੌਫ਼ੈਸਰ ਰਹੇ ਅਤੇ ਬਾਅਦ ਵਿੱਚ ਗੁਰੂ ਨਾਨਕ ਦੇਵ ਯੂਨੀਵਿਰਸਿਟੀ ਅੰਮ੍ਰਿਤਸਰ ਵਿਖੇ ਪੰਜਾਬੀ ਇਤਿਹਾਸ, ਸਾਹਿਤ ਅਤੇ ਸਭਿਆਚਾਰ ਵਿਭਾਗ ਦੇ ਮੁਖੀ ਰਹੇ ਹਨ। ਉਪਰੰਤ ਉਹ ਇਸ ਯੂਨੀਵਰਸਿਟੀ ਵਿੱਚ ਰਜਿਸਟਰਾਰ ਦੇ ਤੌਰ ਤੇ ਨਿਯੁਕਤ ਹੋਏ। ਡਾ. ਥਿੰਦ ਕੁਝ ਸਮੇਂ ਲਈ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਮੁਖੀ ਵੀ ਰਹੇ ਰਹਿ। ਉਹ ਸੰਨ 1977-1978 ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿਨਡਿਕੈਟ ਮੈਂਬਰ ਵੀ ਰਹੇ।
ਡਾਕਟਰ ਸਾਹਿਬ ਅਤੇ ਡਾ: ਵਣਜਾਰਾ ਬੇਦੀ ਮੁੱਢਲੇ ਫੋਕਲੋਰਿਸਟਾਂ ਵਿੱੱਚੋਂ ਇੱਕ ਸਨ। ਉਨ੍ਹਾਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਸੰਬੰਧਤ ਡੇਢ ਦਰਜਨ ਪੁਸਤਕਾਂ ਬਤੌਰ ਲੇਖਕ/ ਸੰਪਾਦਕ ਪੰਜਾਬੀ ਸਾਹਿੱਤ ਦੀ ਝੋਲੀ ਪਾਈਆਂ। ਉਨ੍ਹਾਂ ਦੇ 75 ਦੇ ਕਰੀਬ ਖੋਜ ਪੱਤਰ ਵੀ ਛਪ ਚੁੱਕੇ ਹਨ। ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਲਈ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹਿਗਾ ।