April 15, 2022 admin

ਪਰਕਸ ਵੱਲੋਂ ਡਾ. ਗੁਰਬਖਸ਼ ਸਿੰਘ ਫਰੈਂਕ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 15 ਅਪ੍ਰੈਲ 2022 :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ , ਬਹੁਤ ਹੀ ਮਿਲਾਪੜੇ ਤੇ ਹਸਮੁੱਖ ਸੁਭਾਅ ਦੇ ਮਾਲਕ ਪੰਜਾਬੀ ਦੇ ਉੱਘੇ ਲੇਖਕ ,ਆਲੋਚਕ, ਅਧਿਆਪਕ ਤੇ ਅਨੁਵਾਦਕ ਡਾ. ਗੁਰਬਖ਼ਸ਼ ਸਿੰਘ ਫਰੈਂਕ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਸ੍ਰੀ  ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ, ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ।

  ਉਹ 85 ਵਰ੍ਹਿਆਂ ਦੇ ਸਨ ਅਤੇ ਆਪਣੀ ਕਾਰਜ ਕਾਲ ਦੁਰਾਨ ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਪ੍ਰੋਫੈਸਰ ਵਜੋਂ ਸੇਵਾ ਨਿਭਾਉਂਦੇ ਰਹੇ।।

ਉਨ੍ਹਾਂ  ਨੂੰ  2011 ਵਿੱਚ ਸਫ਼ਲ ਅਨੁਵਾਦਕ ਵਜੋਂ ਸਾਹਿੱਤ ਅਕਾਡਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।। ਉਨ੍ਹਾਂ  ਨੇ ਲੀਓ ਟਾਲਸਟਾਏ, ਮੈਕਸਿਮ ਗੋਰਕੀ,ਚੈਖੋਵ , ਰਸੂਲ ਹਾਮਜਾਤੋਵ, ਪੁਸ਼ਕਿਨ ਅਤੇ ਹੋਰ ਲੇਖਕਾਂ ਦੀਆਂ ਲਿਖਤਾਂ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ।ਉਨ੍ਹਾਂ ਰੂਸੀ ਸਾਹਿੱਤ ਤੋਂ ਇਲਾਵਾ ਜਵਾਹਰਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਦੀਆਂ ਲਿਖਤਾਂ ਦਾ ਵੀ ਪੰਜਾਬੀ ਵਿੱਚ ਅਨੁਵਾਦ ਕੀਤਾ।ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ  ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਲਈ   ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹਿਗਾ ।

Translate »