ਅੰਮ੍ਰਿਤਸਰ 28 ਜੂਨ 2022 :- ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਦੀ ਵਿਧਾਇਕਾ ਸ੍ਰੀਮਤੀ ਜੀਵਨ ਜਿਓਤ ਕੌਰ, ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੂੰ ਈ ਮੇਲ ਰਾਹੀ ਰਾਹੀਂ ਭੇਜੇ ਬੇਨਤੀ ਪੱਤਰ ਵਿੱਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਤੋਂ ਵਿਦੇਸ਼ਾਂ ਤੋਂ ਆਉਂਦੇ ਹਨ ਲੱਖਾਂ ਹੀ ਲੋਕ ਅਤੇ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ। ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ-ਜਾਣਾ ਪੈਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਰੋਡਵੇਜ਼ ਅਤੇ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਦਿੱਲੀ ਵਾਂਗ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਯਾਤਰੂਆਂ ਨੂੰ ਨਿੱਜੀ ਗੱਡੀਆਂ ਤੇ ਨਾ ਆਉਣਾ ਜਾਣਾ ਪਾਵੇ ਅਤੇ ਸਫਰ ਵਿਚ ਖੱਜਲ ਖ਼ੁਆਰੀ ਤੋਂ ਨਿਜਾਤ ਮਿਲ ਸਕੇ।ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ ਜਿਹੜੇ ਦੁਬਈ ਤੇ ਹੋਰ ਅਰਬ ਦੇਸ਼ਾਂ ਨੂੰ ਜਾਂਦੇ ਤੇ ਉਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ, ਗੱਡੀਆਂ ਰਾਹੀਂ ਆਉਂਦੇ-ਜਾਂਦੇ ਹਨ। ਮੰਚ ਆਗੂ ਨੇ ਹਵਾਈ ਅੱਡੇ ਤੋਂ ਘਿਉ ਮੰਡੀ ਤੀਕ ਫਿਰ ਤੋਂ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ ਉਹ ਆਸਾਨੀ ਨਾਲ ਜਾ ਸਕਣ ।
ਯਾਦ ਰਹੇ ਕਿ ਮੰਚ ਵੱਲੋਂ 5 ਮਈ 2022 ਨੂੰ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੂੰ ਇਸ ਸਬੰਧੀ ਪੱਤਰ ਭੇਜੇ ਗਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਬੱਸਾਂ ਕੀ ਚਲਾਉਣੀਆਂ ਸਨ ਕਿਸੇ ਨੇ ਵੀ ਇਨ੍ਹਾਂ ਪੱਤਰਾਂ ਦੇ ਉੱਤਰ ਵੀ ਭੇਜਣ ਦੀ ਖੇਚਲ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬਹੁਤ ਹੀ ਅਹਿਮ ਮਸਲਾ ਹੈ, ਇਸ ਲਈ ਮੌਜੂਦਾ ਅਜਲਾਸ ਵਿਚ ਸਰਕਾਰ ਪਾਸੋਂ ਇਸ ਬਾਰੇ ਪੁੱਛਣ ਦੀ ਖੇਚਲ ਕੀਤੀ ਜਾਵੇ ਕਿ ਅਜੇ ਤੀਕ ਇਹ ਬੱਸ ਸੇਵਾ ਸ਼ੁਰੂ ਕਿਉਂ ਨਹੀਂ ਕੀਤੀ ਗਈ।